ਵਾਸਿੰਗਟਨ : ਅਮਰੀਕਾ ਦੇ ਮੈਨਹਟਨ 'ਚ ਗ੍ਰੈਂਡ ਜਿਊਰੀ ਨੇ ਵੀਰਵਾਰ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਵੱਡਾ ਫੈਸਲਾ ਸੁਣਾਇਆ ਹੈ। 2016 ਦੀ ਚੋਣ ਮੁਹਿੰਮ ਦੌਰਾਨ ਚੁੱਪ ਰਹਿਣ ਲਈ ਇੱਕ ਅਡਲਟ ਫ਼ਿਲਮ ਸਟਾਰ ਨੂੰ ਭੁਗਤਾਨ ਕਰਨ ਲਈ ਟਰੰਪ ਨੂੰ ਦੋਸ਼ੀ ਠਹਿਰਾਇਆ ਅਤੇ ਮਹਾਂਦੋਸ਼ ਦੇ ਪੱਖ ਵਿੱਚ ਵੋਟ ਪਾਈ। ਹੁਣ ਉਹ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਣ ਗਏ ਹਨ।
ਅਮਰੀਕਾ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ, ਜਦੋਂ ਕਿਸੇ ਮੌਜੂਦਾ ਜਾਂ ਸਾਬਕਾ ਰਾਸ਼ਟਰਪਤੀ 'ਤੇ ਅਪਰਾਧਿਕ ਮੁਕੱਦਮਾ ਚਲਾਇਆ ਜਾਵੇਗਾ।ਇਸ ਸਬੰਧੀ ਟਰੰਪ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਤਿਹਾਸ ਵਿੱਚ ਸਭ ਤੋਂ ਵੱਡੇ ਪੱਧਰ ’ਤੇ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਟਰੰਪ ਨੇ ਮੌਜੂਦਾ ਰਾਸ਼ਟਰਪਤੀ ਜੋਅ ਬਾਇਡੇਨ ਨੂੰ ਵੀ ਧਮਕੀ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਮੇਰੇ ਨਾਲ ਅਜਿਹਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਵੇਗਾ।