Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਅਮਰੀਕਾ ਦੇ ਜੰਗਲਾਂ 'ਚ ਲੱਗੀ ਅੱਗ ਨਾਲ ਹੁਣ ਤੱਕ 23 ਦੀ ਮੌਤ, ਹਜ਼ਾਰਾਂ ਨੂੰ ਸੁਰੱਖਿਅਤ ਠਿਕਾਣਿਆਂ 'ਤੇ ਪਹੁੰਚਾਇਆ ਗਿਆ

PUNJAB NEWS EXPRESS | September 12, 2020 12:34 PM

ਵਾਸ਼ਿੰਗਟਨ: ਅਮਰੀਕਾ ਦੇ ਪੱਛਮੀ ਹਿੱਸੇ ਵਿਚ ਜੰਗਲ ਦੀ ਅੱਗ ਬੇਹੱਦ ਖਤਰਨਾਕ ਹੋ ਗਈ। ਹੁਣ ਤੱਕ ਇਸ ਵਿਚ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਓਰੇਗਨ ਅਤੇ ਕੈਲੀਫੋਰਨੀਆ ਵਿਚ ਇਸ ਦਾ ਅਸਰ ਜ਼ਿਆਦਾ ਹੈ। ਓਰੇਗਨ ਵਿਚ ਕਾਰ ਰਾਹੀਂ ਸਫਰ ਕਰ ਰਹੇ ਲੋਕ ਇਸ ਦੀ ਲਪੇਟ ਵਿਚ ਆ ਗਏ। ਤੇਜ਼ ਹਵਾ ਦੇ ਕਾਰਨ ਅੱਗ ਉਨ੍ਹਾਂ ਤੱਕ ਐਨੀ ਤੇਜ਼ੀ ਨਾਲ ਪਹੁੰਚੀ ਕਿ ਉਨ੍ਹਾਂ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ।

ਓਰੇਗਨ ਵਿਚ ਕਮਿਊਨਿਕੇਸ਼ਨ ਨੈਟਵਰਕ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਗਵਰਨਰ ਕੇਟ ਬਰਾਊਨ ਨੇ ਕਿਹਾ ਕਿ ਇਸ ਰਾਜ ਦੇ ਇਤਿਹਾਸ ਵਿਚ ਹੁਣ ਤੱਕ ਐਨੀ ਭਿਆਨਕ ਅੱਗ ਨਹੀਂ ਲੱਗੀ। ਆਸਮਾਨ ਦਾ ਰੰਗ ਲਾਲ ਹੋ ਚੁੱਕਾ ਹੈ। ਓਕਾਨਗਨ ਕਾਊਂਟੀ ਵਿਚ ਇੱਕ ਬੱਚੇ ਦੀ ਮੌਤ ਹੋਈ, ਉਹ ਮਾਪਿਆਂ ਦੇ ਨਾਲ ਕਾਰ ਵਿਚ ਸੀ। ਮਾਪੇ ਵੀ ਗੰਭੀਰ ਹਾਲਤ ਵਿਚ ਹਨ। ਬੁਟੇ ਕਾਊਂਟੀ ਵਿਚ ਤਿੰਨ ਲੋਕਾਂ ਦੀ ਮੌਤ ਹੋਈ ਹੈ। ਇਹ ਲੋਕ ਇੱਕ ਘਰ ਵਿਚ ਸੁੱਤੇ ਪਏ ਸੀ। ਕੈਲੀਫੋਰਨੀਆ ਦੇ ਇਕੱਲੇ ਬੂਟੇ ਕਾਊਂਟੀ ਵਿਚ ਹੀ 4200 ਘਰ ਸੜ ਕੇ ਸੁਆਹ ਹੋ ਗਏ। ਇੱਥੇ ਹੈਲੀਕਾਪਟਰਾਂ ਰਾਹੀਂ  ਨਦੀ ਦਾ ਪਾਣੀ ਲੈ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੂੰ ਬਹੁਤ ਘੱਟ ਕਾਮਯਾਬੀ ਮਿਲ ਸਕੀ ਹੈ।
ਓਰੇਗਨ ਦੇ ਅਲਮੋਡਾ ਖੇਤਰ ਵਿਚ ਅੱਗ ਬੇਹੱਦ ਖਤਰਨਾਕ ਹੈ। 3 ਹਜ਼ਾਰ ਏਕੜ ਵਿਚ ਸਿਰਫ ਤਬਾਹੀ ਹੈ। ਕਾਮਯਾਬੀ ਕੁਝ ਵੀ ਨਹੀਂ ਹੈ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮ ਨੇ ਓਰੇਗਨ ਵਿਚ ਹਾਲਾਤ ਨੂੰ ਲੈ ਕੇ ਇੱਕ ਟਵੀਟ ਕੀਤਾ। ਇਸ ਵਿਚ ਤਸਵੀਰਾਂ ਵੀ ਸਨ। ਸੂਬੇ ਵਿਚ 4 ਲੱਖ 76 ਹਜ਼ਾਰ 994 ਏਕੜ ਖੇਤਰ ਹੁਣ ਤੱਕ ਲਪਟਾਂ ਦੀ ਲਪੇਟ ਵਿਚ ਆ ਚੁੱਕਾ ਹੈ। ਸੂਬੇ ਅਤੇ ਕੇਂਦਰ ਸਰਕਾਰ ਨੇ ਅੱਗ ਨੂੰ ਰੋਕਣ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਹੈ ਲੇਕਿਨ ਤੇਜ਼ ਹਵਾਵਾਂ ਦੇ ਸਾਹਮਣੇ ਬੇਵੱਸ ਹਨ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ