Friday, April 26, 2024

World

ਅਫ਼ਗਾਨਿਸਤਾਨ : ਕਾਰ ਬੰਬ ਧਮਾਕੇ 'ਚ 12 ਹਲਾਕ, 100 ਤੋਂ ਵਧ ਜ਼ਖ਼ਮੀ

PUNJAB NEWS EXPRESS | October 19, 2020 04:05 PM

ਕਾਬੁਲ: ਅਫ਼ਗਾਨਿਸਤਾਨ ਦੇ ਪੱਛਮੀ ਘੋਰ ਸੂਬੇ ਵਿਚ ਐਤਵਾਰ ਨੂੰ ਆਤਮਘਾਤੀ ਕਾਰ ਬੰਬ ਧਮਾਕਾ ਕੀਤਾ ਗਿਆ । ਇਸ ਬੰਬ ਹਮਲੇ ਵਿਚ ਕਰੀਬ 12 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵਧ ਜ਼ਖਮੀ ਹੋ ਗਏ । ਘੋਰ ਵਿਚ ਹਸਪਤਾਲ ਦੇ ਪ੍ਰਮੁੱਖ ਮੁਹੰਮਦ ਉਮਰ ਲਲਜਾਦ ਨੇ ਕਿਹਾ ਕਿ ਐਮਰਜੈਂਸੀ ਵਿਭਾਗ ਦੇ ਕਰਮਚਾਰੀ ਗੰਭੀਰ ਅਤੇ ਸਧਾਰਨ ਰੂਪ ਨਾਲ ਜ਼ਖਮੀ ਹੋਏ ਲੋਕਾਂ ਦਾ ਇਲਾਜ ਕਰ ਰਹੇ ਹਨ ।
ਉਨ੍ਹਾਂ ਨੇ ਮਰਨ ਵਾਲਿਆਂ ਦੀ ਗਿਣਤੀ ਵੱਧਣ ਦਾ ਖਦਸ਼ਾ ਜ਼ਾਹਰ ਕੀਤਾ । ਗ੍ਰਹਿ ਮੰਤਰਾਲੇ ਨੇ ਬੁਲਾਰੇ ਤਾਰਿਕ ਆਰਨ ਨੇ ਕਿਹਾ ਕਿ ਕਾਰ ਬੰਬ ਹਮਲਾ ਸੂਬਾਈ ਪੁਲਿਸ ਪ੍ਰਮੁੱਖ ਦੇ ਦਫਤਰ ਦੇ ਮੁੱਖ ਦਰਵਾਜ਼ੇ 'ਤੇ ਕੀਤਾ ਗਿਆ । ਇਸ ਹਮਲੇ ਦੀ ਫਿਲਹਾਲ ਕਿਸੇ ਵੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ । ਕਤਰ ਵਿਚ ਤਾਲਿਬਾਨ ਅਤੇ ਅਫਗਾਨਿਸਤਾਨ ਸਰਕਾਰ ਦੇ ਪ੍ਰਤੀਨਿਧੀਆਂ ਵਿਚ ਵਾਰਤਾ ਜਾਰੀ ਰਹਿਣ ਦੇ ਦੌਰਾਨ ਇਹ ਹਮਲਾ ਹੋਇਆ ਹੈ । ਦੇਸ਼ ਵਿਚ ਦਹਾਕਿਆਂ ਤੋਂ ਜਾਰੀ ਯੁੱਧ ਨੂੰ ਖਤਮ ਕਰਨ ਦੇ ਲਈ ਇਹ ਵਾਰਤਾ ਹੋ ਰਹੀ ਹੈ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ