Friday, December 04, 2020
ਤਾਜਾ ਖਬਰਾਂ
ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 30 ਹਜ਼ਾਰ ਤੋਂ ਵਧੇਰੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ ਪਰ ਫਿਰ ਵੀ ਸਵਾਗਤ- ਸੁਨੀਲ ਜਾਖੜਪੰਜਾਬ ਦੇ ਸਕੂਲਾਂ ਤੇ ਆਂਗਣਵਾੜੀਆਂ 'ਚ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਬਾਅਦ ਹੁਣ ਪਖਾਨੇ ਵੀ ਯਕੀਨੀ ਬਣਾਏ ਜਾਣਗੇ: ਮੁੱਖ ਸਕੱਤਰ

World

ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ 'ਚ ਅੱਠ ਪੰਜਾਬੀ ਜਿੱਤੇ

PUNJAB NEWS EXPRESS | October 26, 2020 03:57 PM

ਸਰੀ:ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 8 ਉਮੀਦਵਾਰਾਂ ਨੇ ਮਹੱਤਵਪੂਰਨ ਜਿੱਤਾਂ ਦਰਜ ਕੀਤੀਆਂ ਹਨ, ਜਿਨ੍ਹਾਂ ਦੇ ਨਤੀਜੇ ਐਤਵਾਰ ਨੂੰ ਐਲਾਨੇ ਗਏ ਹਨ । ਬਹੁਤੇ ਪੰਜਾਬੀ ਸਰੀ ਖੇਤਰ ਤੋਂ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੀ ਟਿਕਟ 'ਤੇ ਜਿੱਤੇ ਹਨ । ਰਾਜ ਚੌਹਾਨ, ਲਗਾਤਾਰ ਪੰਜਵੀਂ ਵਾਰ ਚੁਣੇ ਗਏ । ਉਹ ਬਰਨਬੀ ਐਡਮੰਡਜ਼ ਤੋਂ ਐਨਡੀਪੀ ਉਮੀਦਵਾਰ ਵਜੋਂ ਜੇਤੂ ਰਹੇ । ਉਨ੍ਹਾਂ ਨੇ ਲਿਬਰਲ ਪਾਰਟੀ ਦੀ ਤ੍ਰਿਪਤ ਅਟਵਾਲ ਨੂੰ ਹਰਾਇਆ । ਤ੍ਰਿਪਤ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਦੀ ਬੇਟੀ ਹੈ ।
ਸਾਬਕਾ ਬਾਸਕਟਬਾਲ ਖਿਡਾਰੀ ਜਗਰੂਪ ਸਿੰਘ ਬਰਾੜ ਸਰੀ ਫਲੀਟਵੁੱਡ ਤੋਂ ਦੁਬਾਰਾ ਚੁਣੇ ਗਏ ਹਨ । ਉਨ੍ਹਾਂ ਨੇ ਲਿਬਰਲ ਪਾਰਟੀ ਦੇ ਗੈਰੀ ਥਿੰਦ ਨੂੰ ਹਰਾਇਆ । ਬਰਾੜ ਬਠਿੰਡਾ ਜ਼ਿਲ੍ਹੇ ਦੇ ਦਿਓਣ ਦੇ ਹਨ । ਇੱਕ ਹੋਰ ਪੰਜਾਬੀ ਰਵੀ ਕਾਹਲੋਂ ਡੈਲਟਾ ਨਾਰਥ ਤੋਂ ਐਨਡੀਪੀ ਦੇ ਉਮੀਦਵਾਰ ਵਜੋਂ ਦੁਬਾਰਾ ਚੁਣੇ ਗਏ ਹਨ ।
ਪੰਜਾਬੀ ਲੇਖਕ ਡਾ. ਰਘਬੀਰ ਸਿੰਘ ਦੀ ਧੀ ਰਚਨਾ ਸਿੰਘ ਨੂੰ ਐੱਨਡੀਪੀ ਦੀ ਟਿਕਟ 'ਤੇ ਸਰੀ ਗ੍ਰੀਨ ਟਿੰਬਰਲੈਂਡ ਤੋਂ ਚੁਣਿਆ ਗਿਆ ਹੈ । ਉਨ੍ਹਾਂ ਲਿਬਰਲ ਪਾਰਟੀ ਦੇ ਦਿਲਰਾਜ ਅਟਵਾਲ ਨੂੰ ਹਰਾਇਆ । ਹੈਰੀ ਬੈਂਸ ਸਰੀ ਨਿਊਟੋਨ ਤੋਂ ਐੱਨਡੀਪੀ ਦੀ ਟਿਕਟ 'ਤੇ ਪੰਜਵੀਂ ਵਾਰ ਮੁੜ ਚੁਣੇ ਗਏ । ਉਨ੍ਹਾਂ ਲਿਬਰਲ ਪਾਰਟੀ ਦੇ ਪਾਲ ਬੋਪਾਰਾਏ ਨੂੰ ਹਰਾਇਆ । ਐੱਨਡੀਪੀ ਦੇ ਉਮੀਦਵਾਰ ਅਮਨ ਸਿੰਘ ਨੇ ਕੁਈਨਜ਼ਬਰੋ ਦੇ ਰਿਚਮੰਡ ਤੋਂ ਲਿਬਰਲ ਪਾਰਟੀ ਦੇ ਜੱਸ ਜੌਹਲ ਨੂੰ ਹਰਾਇਆ ।
ਐਨਡੀਪੀ ਦੇ ਜਿੰਨੀ ਸਿੰਸ ਅਤੇ ਨਿੱਕੀ ਸ਼ਰਮਾ ਕ੍ਰਮਵਾਰ ਸਰੀ ਪੈਨੋਰੋਮਾ ਅਤੇ ਵੈਨਕੂਵਰ ਹੇਸਟਿੰਗਜ਼ ਤੋਂ ਜਿੱਤੇ । ਜਿੰਨੀ ਦੁਬਾਰਾ ਚੁਣੇ ਗਏ ਹਨ ਅਤੇ ਉਸਨੇ ਲਿਬਰਲ ਪਾਰਟੀ ਦੀ ਗੁਲਜ਼ਾਰ ਚੀਮਾ ਨੂੰ ਹਰਾਇਆ ।
ਬੀਸੀ ਵਿਧਾਨ ਸਭਾ ਦੀਆਂ 87 ਸੀਟਾਂ ਲਈ ਭਾਰਤੀ ਮੂਲ ਦੇ 22 ਉਮੀਦਵਾਰ ਚੋਣ ਮੈਦਾਨ ਵਿਚ ਸਨ । 2017 ਵਿੱਚ ਸੱਤ ਪੰਜਾਬੀਆਂ ਨੂੰ ਬੀਸੀ ਵਿਧਾਨ ਸਭਾ ਲਈ ਚੁਣਿਆ ਗਿਆ ਸੀ ।

Have something to say? Post your comment