Friday, April 26, 2024

World

ਪਾਕਿ ਨੇ ਗਿਲਗਿਤ-ਬਾਲਤਿਸਤਾਨ ਨੂੰ ਦਿੱਤਾ ਅਸਥਾਈ ਸੂਬੇ ਦਾ ਦਰਜਾ

PUNJAB NEWS EXPRESS | November 02, 2020 02:55 PM

ਇਸਲਾਮਾਬਾਦ:ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਅਤੇ ਸੂਬੇ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ 'ਚ ਵੰਡੇ ਜਾਣ ਤੋਂ ਬਾਅਦ ਬੁਖਲਾਏ ਪਾਕਿਸਤਾਨ ਨੇ ਹੁਣ ਵਿਵਾਦਤ ਖੇਤਰ ਗਿਲਗਿਤ-ਬਾਲਤਿਸਤਾਨ ਨੂੰ ਅਸਥਾਈ ਸੂਬੇ ਦਾ ਦਰਜਾ ਦਿੱਤਾ ਹੈ।
ਇਮਰਾਨ ਨੇ ਗਿਲਗਿਤ-ਬਾਲਤਿਸਤਾਨ ਨੂੰ ਅਸਥਾਈ ਸੂਬੇ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ । ਇਮਰਾਨ ਦੀ ਇਹ ਕੋਸ਼ਿਸ਼ ਇਸ ਲਈ ਵੀ ਚਾਲਬਾਜ਼ੀ ਤੋਂ ਜ਼ਿਆਦਾ ਨਹੀਂ ਹੈ, ਕਿਉਂਕਿ ਭਾਰਤ ਪਹਿਲੇ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਮਕਬੂਜ਼ਾ ਕਸ਼ਮੀਰ ਦੀ ਸਥਿਤੀ ਬਦਲਣ ਦੀ ਕੋਈ ਵੀ ਕੋਸ਼ਿਸ਼ ਸਵੀਕਾਰ ਨਹੀਂ ਕੀਤੀ ਜਾ ਸਕਦੀ ਹੈ । ਪਾਕਿਸਤਾਨ ਸਰਕਾਰ ਪਿਛਲੇ ਕੁਝ ਸਮੇਂ ਤੋਂ ਗਿਲਗਿਤ-ਬਾਲਤਿਸਤਾਨ ਵਿਚ ਸਥਿਤੀ ਨੂੰ ਬਦਲਣ ਦੀ ਤਾਕ ਵਿਚ ਹੈ । ਉਸ ਨੇ ਉੱਥੇ ਚੋਣ ਕਰਾਉਣ ਦਾ ਵੀ ਐਲਾਨ ਕੀਤਾ ਹੈ । ਚੋਣ ਦੇ ਐਲਾਨ ਦੀ ਗੱਲ ਸਾਹਮਣੇ ਆਉਣ ਪਿੱਛੋਂ ਭਾਰਤ ਨੇ ਤਿੱਖੀ ਆਲੋਚਨਾ ਕੀਤੀ ਸੀ ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ । ਸਾਡਾ ਰੁਖ਼ ਸਪੱਸ਼ਟ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਾਰੇ ਖੇਤਰ ਭਾਰਤ ਦਾ ਅਟੁੱਟ ਅੰਗ ਰਹੇ ਹਨ ਤੇ ਰਹਿਣਗੇ । ਹਾਲ ਹੀ ਵਿਚ ਸਾਊਦੀ ਅਰਬ ਨੇ ਵੀ ਗਿਲਗਿਤ-ਬਾਲਤਿਸਤਾਨ ਸਮੇਤ ਮਕਬੂਜ਼ਾ ਕਸ਼ਮੀਰ ਨੂੰ ਪਾਕਿਸਤਾਨ ਦੇ ਨਕਸ਼ੇ ਤੋਂ ਹਟਾ ਦਿੱਤਾ ਹੈ । ਮਕਬੂਜ਼ਾ ਕਸ਼ਮੀਰ ਵਿਚ ਇਮਰਾਨ ਨੂੰ ਇਸ ਸਮੇਂ ਭਾਰੀ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਗਿਲਗਿਤ-ਬਾਲਤਿਸਤਾਨ ਨੂੰ ਸੂਬਾ ਬਣਾਉਣ ਦੀ ਕਵਾਇਦ ਤੋਂ ਹੀ ਉੱਥੇ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ ਸੀ । ਇਸ ਫ਼ੈਸਲੇ ਦੇ ਵਿਰੋਧ ਵਿਚ 8 ਅਕਤੂਬਰ ਨੂੰ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਅਤੇ ਸਟੂਡੈਂਟ ਲਿਬਰੇਸ਼ਨ ਫਰੰਟ ਦੀ ਅਗਵਾਈ ਵਿਚ ਭਾਰੀ ਪ੍ਰਦਰਸ਼ਨ ਹੋਏ ਸਨ । ਅਜਿਹੇ ਸਮੇਂ ਅਸਥਾਈ ਸੂਬੇ ਦਾ ਦਰਜਾ ਦੇਣ ਦੇ ਇਮਰਾਨ ਦੇ ਫ਼ੈਸਲੇ ਤੋਂ ਉੱਥੇ ਵਿਰੋਧ ਪ੍ਰਦਰਸ਼ਨਾਂ ਨੂੰ ਹੋਰ ਹਵਾ ਮਿਲੇਗੀ | 

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ