Friday, April 26, 2024

World

ਪਾਕਿਸਤਾਨ ਕਰਤਾਰਪੁਰ ਗੁਰਦੁਆਰੇ ਦਾ ਕੰਮ ਸਿੱਖਾਂ ਨੂੰ ਵਾਪਸ ਸੌਂਪੇ : ਭਾਰਤ ਸਰਕਾਰ

PUNJAB NEWS EXPRESS | November 06, 2020 02:21 PM

ਨਵੀਂ ਦਿੱਲੀ: ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਅਤੇ ਦੇਖ-ਰੇਖ ਦਾ ਕੰਮ ਇਕ ਗੈਰ ਸਿੱਖ ਸੰਸਥਾ ਨੂੰ ਸੌਂਪੇ ਜਾਣ ਦੇ ਪਾਕਿਸਤਾਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ । ਭਾਰਤ ਨੇ ਅੱਜ ਵੀਰਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਖ਼ਿਲਾਫ਼ ਇਸ ਫ਼ੈਸਲੇ ਨੂੰ ਵਾਪਸ ਲਵੇ । ਭਾਰਤ ਨੇ ਪਾਕਿਸਤਾਨ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਮਾਮਲਿਆਂ ਦੇ ਪ੍ਰਬੰਧਨ ਦੇ ਅਧਿਕਾਰ ਤੋਂ ਵਾਂਝੇ ਕਰਨ ਦੇ ਮਨਮਾਨੇ ਫ਼ੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ । ਜ਼ਿਕਰਯੋਗ ਹੈ ਕਿ 4 ਕਿਲੋਮੀਟਰ ਲੰਬਾ ਕਰਤਾਰਪੁਰ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਨੂੰ ਆਪਸ 'ਚ ਜੋੜਦਾ ਹੈ ।
ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਉਨ੍ਹਾਂ ਰਿਪੋਰਟਾਂ ਨੂੰ ਵੇਖਿਆ ਹੈ, ਜਿਨ੍ਹਾਂ ਮੁਤਾਬਕ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ਅਤੇ ਦੇਖ-ਰੇਖ ਦਾ ਕੰਮ ਘੱਟ-ਗਿਣਤੀ ਸਿੱਖ ਭਾਈਚਾਰੇ ਦੀ ਸੰਸਥਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਤੋਂ ਲੈ ਕੇ ਇਕ ਗੈਰ-ਸਿੱਖ ਸੰਸਥਾ 'ਇਕਿਵਟੀ ਟਰੱਸਟੀ ਪ੍ਰਾਪਰਟੀ ਬੋਰਡ' (ਈਟੀਪੀਬੀ) ਦੇ ਹੱਥਾਂ ਵਿਚ ਦਿੱਤੀ ਜਾ ਰਹੀ ਹੈ ।
ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦਾ ਇਹ ਇਕ ਪਾਸੜ ਫ਼ੈਸਲਾ ਨਿੰਦਣਯੋਗ ਹੈ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਧਾਰਮਿਕ ਵਿਚਾਰਾਂ ਖ਼ਿਲਾਫ਼ ਹੈ । ਅਜਿਹੇ ਫ਼ੈਸਲੇ ਪਾਕਿਸਤਾਨੀ ਸਰਕਾਰ ਦੇ ਧਾਰਮਿਕ ਘੱਟ-ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਕਲਿਆਣ ਦੇ ਲੰਬੇ ਚੌੜੇ ਦਾਅਵਿਆਂ ਦੀ ਅਸਲੀਅਤ ਉਜਾਗਰ ਕਰਦੇ ਹਨ । ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਮਨਮਾਨੇ ਫ਼ੈਸਲੇ ਨੂੰ ਵਾਪਸ ਲੈਣ । ਬਿਆਨ ਵਿਚ ਕਿਹਾ ਗਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਬੰਧ ਸਬੰਧੀ ਮਾਮਲਿਆਂ ਦਾ ਪ੍ਰਬੰਧਨ ਕਰਨ ਦਾ ਅਧਿਕਾਰ ਸਿੱਖ ਭਾਈਚਾਰੇ ਦਾ ਹੈ ।

 

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ