Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

World

ਅਮਰੀਕੀ ਰਾਸ਼ਟਰੀ ਬਾਇਡੇਨ ਨਾਲ ਪੀਐਮ ਵੱਲੋਂ ਫੋਨ 'ਤੇ ਗੱਲਬਾਤ

PUNJAB NEWS EXPRESS | November 19, 2020 11:31 AM

ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਇਸ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ ਤੇ ਅਮਰੀਕਾ ਵਿਚਾਲੇ ਰਣਨੀਤਿਕ ਸਾਂਝੇਦਾਰੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਤੇ ਕੋਵਿਡ-19 ਮਹਾਮਾਰੀ, ਜਲਵਾਯੂ ਪਰਿਵਰਤਨ ਤੇ ਹਿੰਦ-ਪ੍ਰਸ਼ਾਂਤ ਖੇਤਰ 'ਚ ਸਹਿਯੋਗ ਬਾਰੇ ਆਪਣੀ ਪਹਿਲ 'ਤੇ ਵਿਚਾਰ-ਵਟਾਂਦਰਾ ਕੀਤਾ ।
ਰਾਸ਼ਟਰਪਤੀ ਚੋਣ 'ਚ ਬਾਇਡਨ ਦੀ ਜਿੱਤ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਗੱਲਬਾਤ ਸੀ ।
ਮੋਦੀ ਨੇ ਟਵੀਟ ਕਰਦੇ ਹੋਏ ਕਿਹਾ, ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਇਡਨ ਨੂੰ ਵਧਾਈ ਦੇਣ ਲਈ ਫੋਨ ਕੀਤਾ । ਅਸੀਂ ਭਾਰਤ-ਅਮਰੀਕਾ ਸਾਂਝੇਦਾਰੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ । ਪ੍ਰਧਾਨ ਮੰਤਰੀ ਨੇ ਅਮਰੀਕਾ ਦੀ ਚੁਣੀ ਗਈ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੂੰ ਵੀ ਜਿੱਤ ਦੀ ਵਧਾਈ ਦਿੱਤੀ।
ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਭਾਰਤੀ-ਅਮਰੀਕੀ ਭਾਈਚਾਰੇ ਲਈ ਮਾਣ ਤੇ ਪ੍ਰੇਰਣਾ ਦਾ ਪ੍ਰਤੀਕ ਹੈ । ਬਾਇਡਨ ਜਿਸ ਸਮੇਂ ਸੈਨੇਟਰ ਸਨ, ਉਸ ਸਮੇਂ ਤੋਂ ਭਾਰਤ-ਅਮਰੀਕਾ ਵਿਚਾਲੇ ਨਜ਼ਦੀਕੀ ਸਬੰਧਾਂ ਦੀ ਮੁੱਖ ਧਿਰ ਹਨ । 2008 'ਚ ਨਾਗਰਿਕ ਪਰਮਾਣੂ ਸਮਝੌਤੇ ਨੂੰ ਸੈਨੇਟ ਤੋਂ ਮਨਜ਼ੂਰੀ ਦਿਵਾਉਣ 'ਚ ਉਨ੍ਹਾਂ ਅਹਿਮ ਭੂਮਿਕਾ ਨਿਭਾਈ ਸੀ । ਬਰਾਕ ਓਬਾਮਾ ਦੇ ਰਾਸ਼ਟਰਪਤੀ ਰਹਿਣ ਦੌਰਾਨ ਭਾਰਤ-ਅਮਰੀਕਾ ਦੇ ਰਣਨੀਤਿਕ ਤੇ ਰੱਖਿਆ ਸਬੰਧਾਂ 'ਚ ਵਿਆਪਕ ਵਿਸਤਾਰ ਹੋਇਆ । ਉਪ-ਰਾਸ਼ਟਰਪਤੀ ਵਜੋਂ ਜੋਅ ਬਾਇਡਨ ਦੀ ਇਸ 'ਚ ਅਹਿਮ ਭੂਮਿਕਾ ਰਹੀ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ