Thursday, April 25, 2024

World

ਅਮਰੀਕਾ : ਗਰੀਨ ਕਾਰਡ ਹਾਸਲ ਕਰਨ ਲਈ 8 ਲੱਖ ਭਾਰਤੀ ਕਤਾਰ 'ਚ

PUNJAB NEWS EXPRESS | November 24, 2020 12:02 PM

ਵਾਸ਼ਿੰਗਟਨ:ਅਮਰੀਕਾ ਵਿਚ ਨੌਕਰੀ ਵਾਲੇ ਗ੍ਰੀਨ ਕਾਰਡ ਦੀ ਲਾਈਨ ਵਿਚ ਖੜ੍ਹੇ ਭਾਰਤੀਆਂ ਦੀ ਗਿਣਤੀ ਕਾਫ਼ੀ ਵਧੀ ਹੈ । ਅਮਰੀਕੀ ਸਰਕਾਰ ਦੇ ਪ੍ਰਵਾਸੀ ਅਤੇ ਨਾਗਰਿਕਤਾ ਸੇਵਾ ਦੇ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ । ਜੇਕਰ ਅਮਰੀਕਾ ਦੀ ਨੌਕਰੀ ਵਾਲੀ ਨਾਗਰਿਕਤਾ ਦੀ ਐਪਲੀਕੇਸ਼ਨ ਦੀ ਗੱਲ ਕਰੀਏ ਤਾਂ ਸਾਲ 2020 ਵਿਚ ਇਹ ਵੱਧ ਕੇ 12 ਲੱਖ ਨੂੰ ਪਾਰ ਕਰ ਗਈ ਹੈ । ਇਹ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਹੈ । ਗ੍ਰੀਨ ਕਾਰਡ ਦੀ ਐਪਲੀਕੇਸ਼ਨ ਦੇ ਮਾਮਲੇ ਵਿਚ ਭਾਰਤੀਆਂ ਦੀ ਗਿਣਤੀ ਕੁੱਲ ਅਰਜ਼ੀ ਦਾ 68 ਫ਼ੀਸਦੀ ਹੈ ।
ਅਮਰੀਕਾ ਦੀ ਥਿੰਕ ਟੈਂਕ ਕੈਟੋ ਇੰਸਟੀਚਿਊਟ ਦੇ ਇਕ ਅਧਿਐਨ ਅਨੁਸਾਰ ਭਾਰਤੀ ਮਾਲਕਾਂ ਦੀ ਸਪਾਂਸਰਸ਼ਿਪ ਐਪਲੀਕੇਸ਼ਨਾਂ ਦੀ ਗਿਣਤੀ ਵੀ 8 ਦਹਾਕਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ । ਇਸ ਐਪਲੀਕੇਸ਼ਨ ਵਿਚ 2 ਲੱਖ ਤੋਂ ਜ਼ਿਆਦਾ ਬਿਨੈਕਾਰ ਅਜਿਹੇ ਹਨ, ਜਿਨ੍ਹਾਂ ਨੂੰ ਗਰੀਨ ਕਾਰਡ ਮਿਲਣ ਦੇ ਬਾਅਦ ਵੀ ਉਹ ਇਸ ਦੀ ਵਰਤੋਂ ਨਹੀਂ ਕਰ ਪਾਉਣਗੇ । ਜੇਕਰ ਅਮਰੀਕਾ ਵਿਚ ਗ੍ਰੀਨ ਕਾਰਡ ਐਪਲੀਕੇਸ਼ ਦੀ ਗੱਲ ਕਰੀਏ ਤਾਂ ਇਸ ਵਿਚ ਚੀਨ ਦੇ ਬਿਨੈਕਾਰਾਂ ਦੀ ਹਿੱਸੇਦਾਰੀ 14 ਫ਼ੀਸਦੀ ਅਤੇ ਬਾਕੀ ਦੁਨੀਆ ਦੇ ਲੋਕਾਂ ਦੀ ਹਿੱਸੇਦਾਰੀ 18 ਫ਼ੀਸਦੀ ਹੈ ।
ਅਮਰੀਕਾ ਵਿਚ ਨੌਕਰੀ ਆਧਾਰਿਤ ਗਰੀਨ ਕਾਰਡ ਜਾਂ ਸਥਾਈ ਰੁਜ਼ਗਾਰ ਪ੍ਰੋਗਰਾਮ ਅਸਲ ਵਿਚ ਵੱਡੀਆਂ ਕੰਪਨੀਆਂ  ਵੱਲੋਂ ਵਰਤੋਂ ਵਿਚ ਲਿਆਇਆ ਜਾਂਦਾ ਹੈ। ਇਸ ਵਿਚ ਉੱਚ ਕੁਸ਼ਲਤਾ ਵਾਲੇ ਕਾਮਿਆਂ ਨੂੰ ਅਮਰੀਕਾ ਵਿਚ ਸਥਾਈ ਨਾਗਰਿਕਤਾ ਲਈ ਸਪਾਂਸਰ ਕੀਤਾ ਜਾਂਦਾ ਹੈ । ਇਸ ਸਮੇਂ ਅਮਰੀਕਾ ਨੇ ਸਥਾਈ ਨਾਗਰਿਕਤਾ ਵਾਲੇ ਗ੍ਰੀਨ ਕਾਰਡ ਦੀ ਸੀਮਾ 7 ਫ਼ੀਸਦੀ 'ਤੇ ਨਿਰਧਾਰਤ ਕਰ ਦਿੱਤੀ ਹੈ । ਇਸ ਹਿਸਾਬ ਨਾਲ ਹਰ ਸਾਲ ਨੌਕਰੀ ਵਾਲੇ ਗ੍ਰੀਨ ਕਾਰਡ ਸਿਰਫ਼ 1, 40, 000 ਲੋਕਾਂ ਨੂੰ ਹੀ ਦਿੱਤੇ ਜਾਂਦੇ ਹਨ ।
ਇਸ ਅਧਿਐਨ ਵਿਚ ਕਿਹਾ ਗਿਆ ਹੈ ਕਿ ਪ੍ਰਵਾਸੀ ਲੋਕਾਂ ਨੂੰ ਰੁਜ਼ਗਾਰ ਉਪਲੱਬਧ ਕਰਾਉਣ ਦੀ ਅਮਰੀਕੀ ਸਰਕਾਰ ਦੀ ਨੀਤੀ ਵਿਚ ਵੱਡਾ ਬਦਲਾਅ ਆਇਆ ਹੈ ਅਤੇ ਗ੍ਰੀਨ ਕਾਰਡ ਦੀ ਸੀਮਾ ਤੈਅ ਕੀਤੇ ਜਾਣ ਦੀ ਵਜ੍ਹਾ ਨਾਲ ਬੈਕਲਾਗ ਵੱਧ ਗਿਆ ਹੈ । ਇਸ ਦੇ ਨਾਲ ਹੀ ਗ੍ਰੀਨ ਕਾਰਡ ਲਈ ਦਿੱਤੀ ਜਾਣ ਵਾਲੀ ਐਪਲੀਕੇਸ਼ਨ ਦੀ ਪ੍ਰੋਸੈਸਿੰਗ ਵਿਚ ਦੇਰੀ ਨਾਲ ਇਸ ਦਾ ਕੋਈ ਸਬੰਧ ਨਹੀਂ ਹੈ । ਅਮਰੀਕਾ ਨੇ ਵਿੱਤੀ ਸਾਲ 2021 ਵਿਚ ਗ੍ਰੀਨ ਕਾਰਡ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਸੀ । ਇਸ ਦੀ ਵਜ੍ਹਾ ਇਹ ਸੀ ਕਿ 1, 21, 000 ਗ੍ਰੀਨ  ਕਾਰਡ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਇਸ ਵਿਚ ਫੈਮਿਲੀ ਕੋਟਾ ਵੀ ਜੋੜ ਦਿੱਤਾ ਗਿਆ ਸੀ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ