Friday, April 26, 2024

World

ਆਸਟਰੇਲੀਅਨ ਪਾਰਲੀਮੈਂਟ ਵਿੱਚ ਗੂੰਜਿਆ ਕਿਸਾਨ ਸੰਘਰਸ਼ ਦਾ ਮੁੱਦਾ

PUNJAB NEWS EXPRESS | December 03, 2020 02:40 PM

ਮੈਲਬੌਰਨ: ਜੁਮਲੇਬਾਜ ਮੋਦੀ ਲਾਣੇ ਵੱਲੋਂ ਖੇਤੀ ਬਿੱਲਾਂ ਦੀ ਆੜ ਹੇਠ ਕਿਸਾਨਾਂ ਤੋਂ ਜ਼ਮੀਨਾਂ ਹਥਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਨ ਜੋ ਤਾਣਾ ਬਾਣਾ ਬੁਣਿਆ ਗਿਆ ਹੈ ਤੇ ਪਿਛਲੇ ਕਈ ਮਹੀਨਿਆਂ ਤੋਂ ਸੁੱਕਣੇ ਪਾਏ ਅੰਨਦਾਤਾ ਵੱਲੋਂ ਜੋ ਦੇਸ਼ ਦੀ ਕੌਮੀ ਰਾਜਧਾਨੀ ਦਿੱਲੀ ਵਿੱਚ ਸੰਘਰਸ਼ ਵਿੱਢਿਆ ਹੈ, ਦੀ ਗੂੰਜ ਆਸਟਰੇਲੀਆ ਦੀ ਫੈਡਰਲ ਪਾਰਲੀਮੈਂਟ ਤੱਕ ਸੁਣਾਈ ਦੇ ਰਹੀ ਹੈ ।

ਲੇਬਰ ਪਾਰਟੀ ਤੋਂ ਐਮਪੀ ਅਤੇ ਆਸਟਰੇਲੀਅਨ ਫੈਡਰਲ ਪਾਰਲੀਮੈਂਟ ਦੇ ਡਿਪਟੀ ਸਪੀਕਰ ਰੌਬ ਮਿੱਚਲ ਨੇ ਸੰਸਦ ਵਿੱਚ ਮੁੱਦਾ ਉਠਾਉਂਦਿਆਂ ਕਿਹਾ ਕਿ ਭਾਰਤ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਸੜਕਾਂ ਤੇ ਉੱਤਰੇ ਹੋਏ ਹਨ ਅਤੇ ਕੌਮੀ ਰਾਜਧਾਨੀ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ । ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਜਾ ਰਹੇ ਤਸ਼ੱਦਦ ਤੇ ਚਿੰਤਾ ਜ਼ਾਹਰ ਕਰਦਿਆਂ ਰੌਬ ਮਿੱਚਲ ਨੇ ਕਿਹਾ ਕਿ ਕਿਸਾਨਾਂ ਉੱਪਰ ਹੰਝੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਥਾਂ ਬੈਠ ਕੇ ਕਿਸਾਨਾਂ ਦੀ ਗੱਲ ਸੁਣਨੀ ਅਤੇ ਮੰਨਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਭਾਰਤ ਵਿੱਚ ਰੋਜ਼ਾਨਾ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖ਼ੁਦਕੁਸ਼ੀਆਂ ਵੱਡੀ ਚਿੰਤਾ ਦਾ ਵਿਸ਼ਾ ਹਨ । ਰੌਬ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਹਰ ਨਾਗਰਿਕ ਦਾ ਹੱਕ ਹੈ ਪਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਨਿੰਦਣਯੋਗ ਹੈ । ਉਹਨਾਂ ਕਿਹਾ ਕਿ ਕਿਸਾਨਾਂ ਦੇ ਆਸਟਰੇਲੀਆ ਵਿੱਚ ਵੱਸਦੇ ਪਰਿਵਾਰਕ ਮੈਂਬਰ , ਰਿਸ਼ਤੇਦਾਰ, ਦੋਸਤ ਤੇ ਸਨੇਹੀ ਸਾਰੇ ਹੀ ਇਸ ਨੂੰ ਲੈ ਕੇ ਚਿੰਤਤ ਹਨ ਤੇ ਸਰਕਾਰ ਨੂੰ ਜਲਦੀ ਇਸਦਾ ਹੱਲ ਕੱਢਣਾ ਚਾਹੀਦਾ ਹੈ । ਪੰਜਾਬੀ ਭਾਈਚਾਰੇ ਦੇ ਕਰੇਗੀਬਰਨ ਤੋਂ ਆਗੂ ਅਵਤਾਰ ਸਿੰਘ ਸਮੇਂ ਸਮੇਂ ਤੇ ਐਮਪੀ. ਰੌਬ ਨੂੰ ਕਿਸਾਨ ਸੰਘਰਸ਼ ਦੇ ਮੌਜੂਦਾ ਹਾਲਾਤਾਂ ਦੀ ਜਾਣਕਾਰੀ ਦੇ ਰਹੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਵੇਂ ਕੋਵਿਡ ਦੇ ਕਾਰਨ ਅਜੇ ਵੱਡੇ ਇਕੱਠੇ ਕਰਨ ਦੀ ਮਨਾਹੀ ਹੈ ਪਰ ਨਿਯਮਾਂ ਵਿੱਚ ਰਹਿੰਦਿਆਂ ਆਸਟਰੇਲੀਆ ਦੇ ਸਾਰੇ ਸ਼ਹਿਰਾਂ ਵਿੱਚ ਵੀ ਪੰਜਾਬੀ ਅਤੇ ਭਾਰਤੀ ਭਾਈਚਾਰੇ ਵੱਲੋਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਅਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਸ਼ਾਂਤਮਈ ਮੁਜ਼ਾਹਰੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਜੁਮਲੇਬਾਜ ਟੋਲੇ ਨੂੰ ਲਾਹਣਤਾਂ ਪਾਈਆਂ ਜਾ ਰਹੀਆਂ ਹਨ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ