Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਿਮਾਇਤ ਦਾ ਮਾਮਲਾ

PUNJAB NEWS EXPRESS | December 05, 2020 11:49 AM

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਿਸਾਨ ਅੰਦੋਲਨ 'ਤੇ ਟਿੱਪਣੀ ਕਰਨੀ ਭਾਰੀ ਪੈ ਗਈ। ਭਾਰਤ ਨੇ ਟਰੂਡੋ ਅਤੇ ਹੋਰ ਨੇਤਾਵਾਂ ਦੀ ਟਿੱਪਣੀ ਨੂੰ ਲੈ ਕੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ । ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ 'ਤੇ ਕੈਨੇਡਾ ਦੇ ਨੇਤਾਵਾਂ ਦੀ ਟਿੱਪਣੀ ਸਾਡੇ ਅੰਦਰੂਨੀ ਮਾਮਲਿਆਂ ਵਿਚ ਬਰਦਾਸ਼ਤ ਨਾ ਕਰਣ ਯੋਗ ਦਖ਼ਲਅੰਦਾਜ਼ੀ ਹੈ।  
  ਭਾਰਤ ਦੇ   ਵਿਦੇਸ਼ ਮੰਤਰਾਲਾ ਨੇ ਕਿਸਾਨਾਂ ਦੇ ਮੁੱਦੇ 'ਤੇ ਕੈਨੇਡਾ ਦੇ ਨੇਤਾਵਾਂ ਵੱਲੋਂ ਕੀਤੀਆਂ ਗਈਆਂ ਟਿੱਪਣੀ ਦੀ ਵਜ੍ਹਾ ਨਾਲ ਕੈਨੇਡਾ ਵਿਚ ਸਾਡੇ ਹਾਈ ਕਮਿਸ਼ਨਰ ਅਤੇ ਵਣਜ ਦੂਤਾਵਾਸਾਂ ਦੇ  ਸਾਹਮਣੇ ਭੀੜ ਜਮ੍ਹਾਂ ਹੋਣ ਨੂੰ ਬੜਾਵਾ ਮਿਲਿਆ, ਜਿਸ ਦੇ ਨਾਲ ਸੁਰੱਖਿਆ ਦਾ ਮੁੱਦਾ ਖੜ੍ਹਾ ਹੁੰਦਾ ਹੈ । ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਜੇਕਰ ਅਜਿਹੀ ਟਿੱਪਣੀ ਜਾਰੀ ਰਹੀ ਤਾਂ ਇਸ ਦਾ ਭਾਰਤ ਅਤੇ ਕੈਨੇਡਾ  ਦੇ ਸਬੰਧਾਂ 'ਤੇ ਗੰਭੀਰ ਰੂਪ ਨਾਲ ਨੁਕਸਾਨਦਾਇਕ ਪ੍ਰਭਾਵ ਪਵੇਗਾ ।  
ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਦੇ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਾ ਬਚਾਅ ਕਰਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਹਾਲਤ ਚਿੰਤਾਜਨਕ ਹੈ । ਉਨ੍ਹਾਂ ਕਿਹਾ ਸੀ ਕਿ ਅਸੀਂ ਪਰਿਵਾਰ ਅਤੇ ਦੋਸਤਾਂ ਨੂੰ ਲੈ ਕੇ ਪਰੇਸ਼ਾਨ ਹਾਂ । ਸਾਨੂੰ ਪਤਾ ਹੈ ਕਿ ਇਹ ਕਈ ਲੋਕਾਂ ਲਈ ਸੱਚਾਈ ਹੈ । ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਬਚਾਅ ਕਰੇਗਾ, ਅਸੀਂ ਗੱਲਬਾਤ ਵਿਚ ਵਿਸ਼ਵਾਸ ਕਰਦੇ ਹਾਂ । ਅਸੀਂ ਭਾਰਤ ਦੇ ਸਾਹਮਣੇ ਆਪਣੀਆਂ ਚਿੰਤਾਵਾਂ ਰੱਖੀਆਂ ਹਨ, ਇਹ ਸਾਰਿਆਂ ਦੇ ਇਕੱਠੇ ਆਉਣ ਦਾ ਸਮਾਂ ਹੈ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ