Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਮੋਦੀ ਦੀ ਪੂੰਜੀਵਾਦੀ ਸਰਕਾਰ ਅੜੀ ਛੱਡੇ ਤੇ ਲੋਕ ਮਾਰੂ ਕਾਲੇ ਕਾਨੂੰਨ ਰੱਦ ਕਰੇ : ਹੀਉਂ, ਰਾਣਾ, ਗੋਸਲ

PUNJAB NEWS EXPRESS | December 07, 2020 02:47 PM

ਇਟਲੀ: ਭਾਰਤ ਅੰਦਰ ਚੱਲ ਰਹੀ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਜੋ ਮੁੱਠੀ ਭਰ ਪੂੰਜੀਵਾਦੀ ਸਰਮਾਏਦਾਰ ਘਰਾਣਿਆਂ ਦੀਆਂ ਇਛਾਵਾਂ ਨੂੰ ਪੂਰਾ ਕਰਨ ਲਈ ਲਗਾਤਾਰ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਧੱਕੇ ਨਾਲ ਦੇਸ਼ ਦੇ ਆਮ ਲੋਕਾਂ ਤੇ ਥੋਪ ਕੇ ਉਨ੍ਹਾਂ ਦਾ ਘਾਣ ਕਰਨ ਤੇ ਲੱਗੀ ਹੋਈ ਹੈ ਉਸਨੂੰ ਲੋਕਾਂ ਅਵਾਜ ਸੁਣਦੇ ਹੋਏ ਸਾਰੇ ਕਾਲੇ ਕਾਨੂੰਨ ਰੱਦ ਕਰਕੇ ਲੋਕ ਹਿੱਤਾਂ ਵਾਸਤੇ ਕੰਮ ਕਰਨਾ ਚਾਹੀਦਾ ਹੈ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਵਿੱਚ ਪ੍ਰਵਾਸੀ ਭਾਰਤੀਆਂ ਦੀ ਮੀਟਿੰਗ ਦੌਰਾਨ ਕਰਦਿਆਂ ਖੱਬੇ ਪੱਖੀ ਆਗੂ ਸਾਥੀ ਦਵਿੰਦਰ ਹੀਂਉ, ਸਾਥੀ ਰਵਿੰਦਰ ਰਾਣਾ ਤੇ ਸਾਥੀ ਨਰਿੰਦਰ ਗੋਸਲ ਨੇ ਕਿਹਾ ਕਿ ਜੋ ਭਾਰਤ ਦੀ ਸਰਕਾਰ ਅੱਜ ਭਾਰਤ ਦੇ ਕਿਸਾਨਾਂ ਮਜਦੂਰਾਂ ਉੱਤੇ ਜਬਰ ਜੁਲਮ ਕਰ ਰਹੀ ਹੈ ਦੇ ਕਾਰਨ ਦੁਨੀਆ ਭਰ ਵਿੱਚ ਵਸਦੇ ਭਾਰਤੀਆਂ ਵਿੱਚ ਭਾਰੀ ਚਿੰਤਾ ਅਤੇ ਰੋਹ ਪ੍ਰਗਟ ਕੀਤਾ ਜਾ ਰਿਹਾ ਹੈ। ਸਾਥੀਆਂ ਨੇ ਭਾਰਤ ਦੀ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਹੈ ਕਿ ਦਿੱਲੀ ਦੀਆਂ ਸਰਹੱਦਾਂ ਨੂੰ ਘੇਰ ਕੇ ਕੜਾਕੇ ਦੀ ਠੰਡ ਵਿੱਚ ਬੈਠੇ ਲੱਖਾਂ ਲੋਕਾਂ ਦੀ ਅਵਾਜ ਨੂੰ ਸੁਣਦੇ ਹੋਏ ਖੇਤੀਬਾੜੀ ਨਾਲ ਸਬੰਧਤ ਕਿਸਾਨ ਵਿਰੋਧੀ ਤੇ ਪੂੰਜੀਪਤੀਆਂ ਦੇ ਹੱਕ ਵਿੱਚ ਲਿਆਂਦੇ ਗਏ ਕਾਲੇ ਕਾਨੂੰਨ ਤੁਰੰਤ ਰੱਦ ਕਰਦੇ ਹੋਏ ਸਵਾਮੀਨਾਥਨ ਕਮਿਸ਼ਨ ਦੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕੀਤਾ ਜਾਵੇ ਅਤੇ ਅੰਦੋਲਨਕਾਰੀਆਂ ਉੱਤੇ ਪਾਏ ਗਏ ਝੂਠੇ ਮਾਮਲੇ ਰੱਦ ਕੀਤੇ ਜਾਣ। ਸਾਥੀਆਂ ਨੇ ਲੋਕਾਂ ਦੇ ਚੱਲ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹੋਏ ਉਨ੍ਹਾਂ ਵਲੋਂ ਪੂਰੇ ਜਾਬਤੇ ਵਿੱਚ ਰਹਿ ਕੇ ਸਬਰ ਸੰਤੋਖ ਨਾਲ ਚੱਲਣ ਦੀ ਬੇਹੱਦ ਸਲਾਘਾ ਕਰਦੇ ਹੋਏ ਜਲਦ ਹੀ ਜਿੱਤ ਦਾ ਭਰੋਸਾ ਦਿਵਾਇਆ। ਇਸ ਮੌਕੇ ਤੇ ਸਾਥੀ ਰਾਜ ਸਰਹਾਲੀ, ਬਲਰਾਜ ਬੀਕਾ, ਅਨੀਤਾ ਰਾਣਾ, ਸ਼ੈਲੀ ਰੱਕੜ, ਮੁਕੇਸ਼ ਜਾਡਲਾ, ਇਕਬਾਲ ਕੌਲਗੜ੍ਹ, ਜੱਸੀ ਰੱਤੂ, ਬਿੰਦਰ ਮਿਲਾਨ ਆਦਿ ਸਾਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਸਰਕਾਰ ਪਾਸੋਂ ਮਸਲੇ ਦੇ ਜਲਦੀ ਤੇ ਸਾਰਥਕ ਹੱਲ ਕਰਨ ਲਈ ਅਪੀਲ ਕੀਤੀ

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ