Thursday, April 25, 2024

World

ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਖ਼ੌਫ਼ : ਇੰਗਲੈਂਡ ਤੋਂ ਆਉਂਦੀਆਂ ਉਡਾਣਾਂ ’ਤੇ 31 ਦਸੰਬਰ ਤੱਕ ਪਾਬੰਦੀ

PUNJAB NEWS EXPRESS | December 22, 2020 01:48 PM

ਨਵੀਂ ਦਿੱਲੀ: ਬਰਤਾਨੀਆ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਰੂਪ ਸਾਹਮਣੇ ਆਉਣ ਨਾਲ ਖੌਫ਼ ਪਾਇਆ ਜਾ ਰਿਹਾ ਹੈ, ਜੋ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਨੇ ਇੰਗਲੈਂਡ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ 31 ਦਸੰਬਰ ਤੱਕ ਰੋਕ ਲਗਾ ਦਿੱਤੀ ਹੈ।
ਦੱਸਣਾ ਬਣਦਾ ਹੈ ਕਿ ਇੰਗਲੈਂਡ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਅਫਰਾ-ਤਫਰੀ ਮਚ ਗਈ ਹੈ। ਭਾਰਤ ਦੇ ਸਿਹਤ ਮੰਤਰੀ ਹਰਸ਼ਵਰਧਨ ਨੇ ਹਾਲਾਂਕਿ ਅੱਜ ਦਿਨੇ ਕਿਹਾ ਕਿ ਕੋਰੋਨਾ ਦੇ ਨਵੇਂ ਰੂਪ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਹਵਾਬਾਜੀ ਮੰਤਰਾਲੇ ਨੇ ਕਿਹਾ ਕਿ ਬਰਤਾਨੀਆ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ, ਉਥੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ’ਤੇ 31 ਦਸੰਬਰ ਤੱਕ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਈ ਹੋਰ ਦੇਸ਼ਾਂ ਨੇ ਵੀ ਬਰਤਾਨੀਆ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਰੋਕ ਲਗਾ ਦਿੱਤੀ ਹੈ। ਨਾਗਰਿਕ ਉਡਾਣ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਬਰਤਾਨੀਆ ’ਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਥੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਅਸਥਾਈ ਰੂਪ ਨਾਲ 11:59 ਵਜੇ, 31 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਜਾਵੇ। ਇਹ ਆਦੇਸ਼ 22 ਦਸੰਬਰ ਨੂੰ 11:59 ਵਜੇ ਤੋਂ ਲਾਗੂ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ