Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਮੁਕਾਬਲੇ ਲਈ ਭਾਰਤ ਨੂੰ ਸਪੱਸ਼ਟ ਨੀਤੀ ਤੇ ਫੌਜੀ ਤਾਕਤ ’ਚ ਵਾਧੇ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

PUNJAB NEWS EXPRESS | January 28, 2021 10:43 AM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਦੇ ਲੰਬੇ ਸਮੇਂ ਦੇ ਵਿਸਤਾਰਵਾਦੀ ਏਜੰਡੇ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੂੰ ਆਪਣੇ ਇਸ ਦੁਸ਼ਮਣ ਗੁਆਂਢੀ ਬਾਰੇ ਸਪੱਸ਼ਟ ਨੀਤੀ ਅਖਤਿਆਰ ਕਰਨੀ ਚਾਹੀਦੀ ਹੈ। ਉਨਾਂ ਇਹ ਵੀ ਕਿਹਾ ਕਿ ਬੀਜਿੰਗ ਨਾਲ ਸਿਰਫ ਗੱਲਬਾਤ ਕਰਨ ਕੋਈ ਲਾਭ ਨਹੀਂ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ, ਜੋ ਕਿ ਖੁਦ ਵੀ ਇਕ ਸਾਬਕਾ ਫੌਜੀ ਤੇ ਭਾਰਤੀ ਫੌਜ ਉਤੇ ਕਈ ਕਿਤਾਬਾਂ ਲਿਖਣ ਵਾਲੇ ਉਘੇ ਫੌਜੀ ਇਤਿਹਾਸਕਾਰ ਹਨ, ਨੇ ਕਿਹਾ ਕਿ ਉਨਾਂ ਨੂੰ ਇਹ ਉਮੀਦ ਹੈ ਕਿ 20 ਜਨਵਰੀ ਨੂੰ ਨਾਕੂ ਲਾ ਵਿਖੇ ਹੋਈ ਤਾਜ਼ਾ ਝੜੱਪ ਵਿੱਚ ਭਾਰਤ ਦਾ ਹੱਥ ਉਤੇ ਰਿਹਾ ਹੈ ਪਰ ਫਿਰ ਵੀ ਦੇਸ਼ ਨੂੰ ਲੋੜ ਹੈ ਆਪਣੀ ਫੌਜੀ ਸਮਰੱਥਾ ਵਿੱਚ ਵਾਧਾ ਕਰਦੇ ਹੋਏ ਇਸ ਨੂੰ ਮਜ਼ਬੂਤੀ ਪ੍ਰਦਾਨ ਕਰੇ। ਉਨਾਂ ਇਹ ਵੀ ਕਿਹਾ ਕਿ ਗਲਵਾਨ ਘਾਟੀ ਤੋਂ ਬਾਅਦ ਹੋਈ ਇਸ ਤਾਜ਼ਾ ਘਟਨਾ ਨੇ ਇਹ ਦਿਖਾ ਦਿੱਤਾ ਹੈ ਕਿ ਚੀਨ ਆਪਣੀ ਵਿਸਤਾਰਵਾਦੀ ਨੀਤੀ ਤੋਂ ਨਾ ਪਿੱਛੇ ਹਟਿਆ ਹੈ ਅਤੇ ਨਾ ਹੀ ਉਸ ਦੀ ਅਜਿਹੀ ਕੋਈ ਇੱਛਾ ਹੈ।
ਉਨਾਂ ਅੱਗੇ ਕਿਹਾ ਕਿ ਭਾਰਤ, ਚੀਨ ਤੋਂ ਉਹ ਕੁਝ ਵਾਪਸ ਨਹੀਂ ਲੈ ਸਕਿਆ ਜੋ ਉਸ ਨੇ ਜਬਰਨ ਸਾਡੇ ਕੋਲੋਂ ਖੋਹ ਲੈ ਲਿਆ। ਉਨਾਂ ਕਿਹਾ ਕਿ ਸਰਹੱਦ ਉਪਰ ਅਜਿਹੇ ਖਤਰੇ ਦੇ ਮੱਦੇਨਜ਼ਰ ਮਜ਼ਬੂਤ ਫੌਜ ਦੀ ਲੋੜ ਨੂੰ ਅੱਖੋਂ-ਪਰੋਖੇ ਨਹੀਂ ਦਿੱਤਾ ਜਾ ਸਕਦਾ।
ਕੇਂਦਰ ਸਰਕਾਰ ਨੂੰ ਪਾਕਿਸਤਾਨ ਅਤੇ ਚੀਨ ਤੋਂ ਸਾਂਝੇ ਖਤਰੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਚੀਨ ਤੋਂ ਬਿਨਾਂ ਨਹੀਂ ਚੱਲ ਸਕਦਾ ਅਤੇ ਦੋਵੇਂ ਇਕ-ਦੂਜੇ ਦਾ ਸਮਰਥਨ ਕਰਦੇ ਹਨ। ਉਨਾਂ ਕਿਹਾ ਕਿ ਚੀਨ ਨਾਲ ਮਹਿਜ ਗੱਲਬਾਤ ਰਾਹੀਂ ਗੱਲ ਅੱਗੇ ਨਹੀਂ ਵਧੇਗੀ, ਸਾਨੂੰ ਫੌਜੀ ਸ਼ਕਤੀ ਵਧਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚੀਨ ਹਮੇਸ਼ਾ ਹੀ ਵਿਸਤਾਰਵਾਦੀ ਏਜੰਡੇ ਦੀ ਪੈਰਵੀ ਕਰਦਾ ਰਿਹਾ ਹੈ। ਉਨਾਂ ਕਿਹਾ ਕਿ ਗੁਆਂਢੀ ਮੁਲਕ ਆਪਣੇ ਰੱਖਿਆ ਢਾਂਚੇ ਦੇ ਵਿਕਾਸ ਰਾਹੀਂ ਵਿਸਥਾਰਵਾਦ ਉਪਰ ਆਪਣਾ ਧਿਆਨ ਕੇਂਦਰਿਤ ਕਰ ਰਿਹਾ ਹੈ। ਉਨਾਂ ਕਿਹਾ, ‘‘ਉਨਾਂ ਨੇ ਪਹਿਲਾਂ ਹੀ ਦੁਨੀਆਂ ਉਤੇ ਹਾਵੀ ਹੋਣ ਲਈ ਸਾਈਬਰ ਅਤੇ ਰਾਕੇਟ ਯੁੱਧ ਵਿੱਚ ਆਪਣੀਆਂ ਸਮਰੱਥਾਵਾਂ ਦੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਉਹ ਦਾਅਵਾ ਕਰਦੇ ਹਨ ਕਿ ਆਉਂਦੇ 7 ਸਾਲਾਂ ਵਿੱਚ ਉਹ ਅਮਰੀਕਾ ਦੇ ਰੱਖਿਆ ਨਿਰਮਾਣ ਨੂੰ ਪਾਰ ਕਰ ਜਾਣਗੇ।’’ ਉਨਾਂ ਕਿਹਾ ਕਿ ਨਵੀਂ ਦਿੱਲੀ ਵੱਲੋਂ ਸਾਂਝੀ ਅਤੇ ਸਪੱਸ਼ਟ ਰਣਨੀਤੀ ਘੜਨ ਦੀ ਲੋੜ ਉਤੇ ਜ਼ੋਰ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ