Thursday, April 25, 2024

World

ਟਰੂਡੋ ਦੇ ਸਟੈਂਡ ’ਤੇ ਭਾਰਤ ਦੀ ਚੇਤਾਵਨੀ

PUNJAB NEWS EXPRESS | February 06, 2021 01:06 PM

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ’ਚ ਦੱਸਿਆ ਕਿ ਉਸ ਨੇ ਕੈਨੇਡਾ ਸਰਕਾਰ ਨੂੰ ਸਪੱਸ਼ਟ ਆਖ ਦਿੱਤਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਉਸ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਨਾਲ ਦੁਵੱਲੇ ਸਬੰਧ ਖਰਾਬ ਹੋ ਸਕਦੇ ਹਨ। ਇਹ ਜਾਣਕਾਰੀ ਅੱਜ ਰਾਜ ਸਭਾ ’ਚ ਸ਼ਿਵ ਸੈਨਾ ਮੈਂਬਰ ਅਨਿਲ ਦੇਸਾਈ ਵੱਲੋਂ ਪੁੱਛੇ ਇੱਕ ਸੁਆਲ ਦੇ ਲਿਖਤੀ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਦਿੱਤੀ।
ਅਨਿਲ ਦੇਸਾਈ ਨੇ ਪੁੱਛਿਆ ਸੀ ਕਿ ਕੀ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਭਾਰਤ ਦੇ ਅੰਦਰੂਨੀ ਮਾਮਲੇ ਵਿੱਚ ਦਖਲ ਹਨ? ਕੀ ਭਾਰਤ ਸਰਕਾਰ ਇਸ ਨੂੰ ਗ਼ੈਰ ਵਾਜਬ ਤੇ ਬੇਲੋੜਾ ਮੰਨਦੀ ਹੈ। ਜੇ ਹਾਂ, ਤਾਂ ਕੀ ਕੈਨੇਡਾ ਸਰਕਾਰ ਕੋਲ ਉਸ ਨੇ ਆਪਣਾ ਕੋਈ ਵਿਰੋਧ ਦਰਜ ਕਰਵਾਇਆ ਹੈ ਜਾਂ ਨਹੀਂ? ਜੇ ਹਾਂ, ਤਾਂ ਕੈਨੇਡਾ ਸਰਕਾਰ ਨੇ ਇਸ ਮਾਮਲੇ ’ਚ ਕੀ ਜਵਾਬ ਦਿੱਤਾ ਹੈ?
ਇਨ੍ਹਾਂ ਸੁਆਲਾਂ ਦੇ ਜੁਆਬ ਦਿੰਦਿਆਂ ਮੰਤਰੀ ਮੁਰਲੀਧਰਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਟਰੂਡੋ ਦੀਆਂ ਖੇਤੀ ਕਾਨੂੰਨਾਂ ਬਾਰੇ ਟਿੱਪਣੀਆਂ ਦੀ ਪੂਰੀ ਜਾਣਕਾਰੀ ਹੈ। ਇਹ ਮਾਮਲਾ ਕੈਨੇਡਾ ਦੇ ਸਬੰਧਤ ਅਧਿਕਾਰੀਆਂ ਕੋਲ ਔਟਵਾ ਤੇ ਨਵੀਂ ਦਿੱਲੀ ਦੋਵੇਂ ਥਾਵਾਂ ਉੱਤੇ ਉਠਾਇਆ ਗਿਆ ਹੈ। ਭਾਰਤ ਸਰਕਾਰ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀਆਂ ਗ਼ੈਰ ਵਾਜਬ ਹਨ ਤੇ ਪ੍ਰਵਾਨ ਨਹੀਂ ਕੀਤੀਆਂ ਜਾ ਸਕਦੀਆਂ। ਪਹਿਲੀ ਦਸੰਬਰ ਨੂੰ ਜਸਟਿਨ ਟਰੂਡੋ ਨੇ 26 ਨਵੰਬਰ, 2020 ਤੋਂ ਚੱਲੇ ਆ ਰਹੇ ਕਿਸਾਨ ਅੰਦੋਲਨ ਬਾਰੇ ਚਿੰਤਾ ਪ੍ਰਗਟਾਉਂਦਿਆਂ ਆਖਿਆ ਸੀ ਕਿ ਕੈਨੇਡਾ ਸਦਾ ਸ਼ਾਂਤੀਪੂਰਨ ਰੋਸ ਮੁਜ਼ਾਹਰੇ ਕਰਨ ਦੇ ਅਧਿਕਾਰਾਂ ਦੀ ਰਾਖੀ ਕਰਦਾ ਰਹੇਗਾ; ਭਾਵੇਂ ਉਹ ਮੁਜ਼ਾਹਰੇ ਤੇ ਧਰਨੇ ਕਿਤੇ ਵੀ ਹੋ ਰਹੇ ਹੋਣ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ