Wednesday, April 24, 2024

World

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਪ੍ਰੈਲ ਦੇ ਅੰਤ 'ਚ ਭਾਰਤ ਆਉਣਗੇ

PUNJAB NEWS EXPRESS | March 16, 2021 03:49 PM

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਜਨਵਰੀ ਵਿੱਚ ਕੋਰੋਨਾ ਕਾਰਨ ਆਪਣੀ ਯਾਤਰਾ ਮੁਲਤਵੀ ਕਰਨ ਤੋਂ ਬਾਅਦ ਹੁਣ ਅਪ੍ਰੈਲ ਦੇ ਅਖੀਰ ਵਿਚ ਭਾਰਤ ਆਉਣਗੇ। ਇਸ ਦੀ ਪੁਸ਼ਟੀ ਬ੍ਰਿਟਿਸ਼ ਪ੍ਰਧਾਨ ਮੰਤਰੀ ਦਫਤਰ ਨੇ ਇੱਕ ਬਿਆਨ ਵਿੱਚ ਕੀਤੀ ਹੈ।

ਜੌਨਸਨ ਦੇ ਦਫ਼ਤਰੀ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਯੂਰੋਪੀਅਨ ਯੂਨੀਅਨ ਤੋਂ ਬ੍ਰਿਟੇਨ ਦੇ ਬਾਹਰ ਨਿਕਲਣ ਤੋਂ ਬਾਅਦ ਬੋਰਿਸ ਦੀ ਇਹ ਪਹਿਲੀ ਵੱਡੀ ਕੌਮਾਂਤਰੀ ਯਾਤਰਾ ਹੋਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਭਾਰਤ ਦੇ 72ਵੇਂ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਦੇ ਤੌਰ ’ਤੇ ਸੱਦਿਆ ਗਿਆ ਸੀ, ਲੇਕਿਨ ਬਰਤਾਨੀਆ ਵਿਚ ਕੋੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਨੇ ਅਪਣੀ ਯਾਤਰਾ ਰੱਦ ਕਰ ਦਿੱਤੀ ਸੀ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਇਸ ਦੌਰੇ ’ਤੇ ਭਾਰਤ ਦੇ ਨਾਲ ਮਿਲ ਕੇ ਚੀਨ ਦੀ ਹਮਲਾਵਰ ਹਰਕਤਾਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ’ਤੇ ਵੀ ਚਰਚਾ ਕਰ ਸਕਦੇ ਹਨ। ਬਰਤਾਨੀਆ ਅਤੇ ਚੀਨ ਦੇ ਵਿਚ ਕਈ ਮੁੱਦਿਆਂ ’ਤੇ ਮਤਭੇਦ ਹਨ , ਇਨ੍ਹਾਂ ਵਿਚ ਹਾਂਗਕਾਂਗ, ਕੋਰੋਨਾ ਅਤੇ ਹੁਵਈ ਨੂੰ ਬਰਤਾਨੀਆ ਦੇ 5ਜੀ ਨੈਟਵਰਕ ਵਿਚ ਸਰਗਰਮ ਭੂਮਿਕਾ ਤੋਂ ਦੂਰ ਰੱਖਣਾ ਪ੍ਰਮੁੱਖ ਹੈ।

ਇਸ ਤੋਂ ਪਹਿਲਾਂ ਗਣਤੰਤਰ ਦਿਵਸ ’ਤੇ ਭਾਰਤ ਨੂੰ ਵਧਾਈ ਦਿੰਦੇ ਹੋਏ ਬੋਰਿਸ ਨੇ ਕਿਹਾ ਸੀ ਕਿ ਮੈਂ ਇਸ ਸਾਲ ਭਾਰਤ ਆਉਣ ਦੇ ਲਈ ਤਿਆਰ ਹਾਂ ਤਾਕਿ ਅਸੀਂ ਦੋਸਤੀ ਨੂੰ ਮਜ਼ਬੂਤ ਕਰ ਸਕੀਏ। ਮੈਂ ਜੂਨ ਵਿਚ ਹੋਣ ਵਾਲੀ ਜੀ7 ਸਮਿਟ ਤੋਂ ਪਹਿਲਾਂ ਹੀ ਭਾਰਤ ਆਵਾਂਗਾ।

ਪ੍ਰਧਾਨ ਮੰਤਰੀ ਮੋਦੀ ਜੂਨ ਵਿੱਚ ਬ੍ਰਿਟੇਨ ਜਾਣਗੇ। ਇੱਥੇ ਉਹ ਜੀ7 ਸਮਿਟ ਵਿਚ ਹਿੱਸਾ ਲੈਣਗੇ। ਕਾਰਨਵਾਲ ਵਿੱਚ ਹੋਣ ਵਾਲੀ ਸਮਿਟ ਦੇ ਲਈ ਮੋਦੀ ਨੂੰ ਬ੍ਰਿਟੇਨ ਨੇ ਸੱਦਾ ਭੇਜਿਆ ਸੀ। ਜੀ7 ਵਿੱਚ ਬ੍ਰਿਟੇਨ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ, ਅਮਰੀਕਾ ਅਤੇ ਯੂਰੋਪੀਅਨ ਯੂਨੀਅਨ ਸ਼ਾਮਲ ਹਨ।

ਜਿਕਰਯੋਗ ਹੈ ਕਿ ਬ੍ਰਿਟੇਨ ਦੇ ਪ੍ਰਧਾਨਮੰਤਰੀ ਗਣਤੰਤਰ ਦਿਵਸ ਮੌਕੇ ਭਾਰਤ ਆਉਣ ਵਾਲੇ ਸਨ। ਕੋਰੋਨਾ ਦੀ ਨਵੇਂ ਭਿਆਨਕ ਸਟ੍ਰੈਨ ਦੇ ਫੈਲਣ ਕਾਰਨ ਉਸਨੂੰ ਆਪਣੀ ਯਾਤਰਾ ਮੁਲਤਵੀ ਕਰਨੀ ਪਈ | ਉਸ ਤੋਂ ਬਾਅਦ, ਹੁਣ ਉਸ ਦੇ ਦੌਰੇ ਬਾਰੇ ਇੱਕ ਅਧਿਕਾਰਤ ਬਿਆਨ ਆਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ