Wednesday, September 27, 2023
ਤਾਜਾ ਖਬਰਾਂ

World

ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖਤਮ ਕਰਾਉਣ ਲਈ ਫੌਜੀ ਕਾਰਵਾਈ ’ਤੇ ਵਿਚਾਰ ਨਹੀਂ : ਟਰੂਡੋ

PUNJABNEWS EXPRESS | February 06, 2022 08:43 AM

ਓਟਾਵਾ:ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਦੇ ਵਿਰੋਧ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ’ਤੇ ਫੌਜ ਕਾਰਵਾਈ ਦਾ ‘ਫਿਲਹਾਲ’ ਕੋਈ ਵਿਚਾਰ ਨਹੀਂ ਹੈ।
ਓਟਾਵਾ ਦੇ ਪੁਲਿਸ ਮੁਖੀ ਪੀਟਰ ਸਲੋਲੀ ਨੇ ਇਸ ਹਫਤੇ ਕਿਹਾ ਕਿ ਦੇਸ ਵਿੱਚ ਟਰੱਕ ਡਰਾਈਵਰਾਂ ਵੱਲੋਂ ਜਾਰੀ ਪ੍ਰਦਰਸ਼ਨਾਂ ਨੂੰ ਖਤਮ ਕਰਾਉਣ ਲਈ ਸਾਰੇ ਵਿਕਲਪ ਖੁੱਲ੍ਹੇ ਹਨ, ਜਿਸ ਵਿਚ ਸੈਨਾ ਦੀ ਮਦਦ ਵੀ ਸ਼ਾਮਲ ਹੈ। ਹਜਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪਿਛਲੇ ਹਫਤੇ ਇੱਕ ਸੰਕਰਮਣ ਰੋਕੂ ਟੀਕਾ ਲਗਵਾਉਣ ਅਤੇ ਹੋਰ ਪਾਬੰਦੀਆਂ ਦੇ ਵਿਰੋਧ ਵਿੱਚ ਪਾਰਲੀਆਮੈਂਟ ਹਿਲਸ ਨੇੜੇ ਜਾਮ ਲਗਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਕਿਸੇ ਨੂੰ ਵੀ ਸੈਨਿਕਾਂ ਨੂੰ ਤਾਇਨਾਤ ਕਰਨ ਬਾਰੇ ‘ਬਹੁਤ ਸਾਵਧਾਨ’ ਰਹਿਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੰਘੀ ਸਰਕਾਰ ਸਾਹਮਣੇ ਅਜਿਹੀ ਕੋਈ ਬੇਨਤੀ ਨਹੀਂ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਓਟਾਵਾ ਜਾਂ ਓਂਟਾਰੀਓ ਸਹਿਰ ਤੋਂ ਸਹਾਇਤਾ ਦੀ ਇਸ ਕਿਸਮ ਦੀ ਕੋਈ ਵੀ ਬੇਨਤੀ ਮਿਲਣ ’ਤੇ ਉਸ ’ਤੇ ਵਿਚਾਰ ਕੀਤਾ ਜਾਵੇਗਾ। ਇਸ ਵਿਚਕਾਰ ਓਟਾਵਾ ਦੇ ਮੇਅਰ ਨੇ ਕਈ ਵਿਰੋਧੀ ਕੰਜਰਵੇਟਿਵ ਸੰਸਦ ਮੈਂਬਰਾਂ ਤੋਂ ਪ੍ਰਦਰਸ਼ਨਕਾਰੀਆਂ ਦੀ ਤਾਰੀਫ ਕਰਨ ਅਤੇ ਉਨ੍ਹਾਂ ਨਾਲ ਫੋਟੋ ਕਲਿਕ ਕਰਾਉਣ ਲਈ ਮੁਆਫੀ ਮੰਗਣ ਦੀ ਅਪੀਲ ਕੀਤੀ ਹੈ।

Have something to say? Post your comment

World

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ

ਪਾਕਿਸਤਾਨ ‘ਚ ਭੂਚਾਲ ਕਾਰਨ 11 ਵਿਅਕਤੀਆਂ ਦੀ ਮੌਤ, 100 ਜ਼ਖ਼ਮੀ

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਗ੍ਰਿਫਤਾਰੀ ਵਾਰੰਟ ਜਾਰੀ

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ