Saturday, April 27, 2024

World

ਅੰਮ੍ਰਿਤਸਰ ਤੋਂ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

PUNJAB NEWS EXPRESS | April 01, 2021 07:21 AM

ਚੰਡੀਗੜ੍ਹ: ਚੰਗੇ ਭਵਿੱਖ ਲਈ ਅੰਮ੍ਰਿਤਸਰ ਤੋਂ ਕੈਨੇਡਾ ਗਏ 23 ਸਾਲ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਪਿੰਡ ਮੱਲੂ ਨੰਗਲ ਵਿੱਚ ਸੋਗ ਦੀ ਲਹਿਰ ਫੈਲ ਗਈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਰਪਾਲ ਸਿੰਘ ਗਿੱਲ (23) ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਮੱਲੂ ਨੰਗਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਕਰੀਬ ਤਿੰਨ ਸਾਲ ਪਹਿਲਾਂ ਇੱਥੋਂ ਕੈਨੇਡਾ ਵਿਚ ਪੜ੍ਹਾਈ ਕਰਨ ਲਈ ਗਿਆ ਸੀ ਅਤੇ ਪੜ੍ਹਾਈ ਦੇ ਨਾਲ ਨਾਲ ਉਹ ਟਰੱਕ ਚਲਾਉਣ ਦਾ ਕੰਮ ਵੀ ਕਰਦਾ ਸੀ। '

ਕੈਨੇਡਾ ਵਿੱਚ ਆਪਣੇ ਘਰ ਪਰਤਦੇ ਸਮੇਂ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਖਬਰ ਦੀ ਜਾਣਕਾਰੀ ਕੈਨੇਡਾ ਪੁਲਿਸ ਨੇ ਫੋਨ ਤੇ ਕਿਰਪਾਲ ਸਿੰਘ ਦੇ ਪਰਿਵਾਰ ਨੂੰ ਦਿੱਤੀ। ਪਰਿਵਾਰ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕਰੇ ਤਾਂ ਜੋ ਉਸਦੇ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਦੀਆਂ ਰਸਮਾਂ ਕੀਤੀਆਂ ਜਾ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ