Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਕੈਲੀਫੋਰਨੀਆ 'ਚ ਫਾਇਰਿੰਗ, 4 ਲੋਕਾਂ ਦੀ ਮੌਤ

PUNJAB NEWS EXPRESS | April 02, 2021 10:13 AM

ਲਾਸ ਏਂਜਲਸ:  ਅਮਰੀਕਾ ਵਿੱਚ ਕੈਲੀਫੋਰਨੀਆ ਦੀ ਆਰੇਂਜ ਸਿਟੀ ਵਿੱਚ ਬੁੱਧਵਾਰ ਸ਼ਾਮ ਨੂੰ ਹੋਈ ਗੋਲੀਬਾਰੀ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਸ਼ੱਕੀ ਹਮਲਾਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਆਰੇਂਜ ਸਿਟੀ ਪੁਲਿਸ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ਉੱਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਅਨੁਸਾਰ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸ਼ਾਮ 5:30 ਵਜੇ ਵਾਪਰੀ। ਸੱਤ ਵਜੇ ਤਕ ਸਥਿਤੀ ਆਮ ਵਾਂਗ ਹੋ ਗਈ ਸੀ।

ਰਾਜਪਾਲ ਗਵਾਨ ਨਿਊਜ਼ਨਮ ਨੇ ਇਸ ਨੂੰ ਹੈਰਾਨ ਕਰਨ ਵਾਲੀ ਘਟਨਾ ਦੱਸਿਆ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਪੁਲਿਸ ਲੈਫਟੀਨੈਂਟ ਜੈਨੀਫਰ ਅਮਟ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ਤੇ ਪਹੁੰਚੇ। ਸ਼ੱਕੀ ਵਿਅਕਤੀ ਨੂੰ ਪੁਲਿਸ ਦੀ ਗੋਲੀ ਨਾਲ ਜ਼ਖਮੀ ਕਰ ਦਿੱਤਾ ਗਿਆ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਇਮਾਰਤ ਦੀ ਦੂਸਰੀ ਮੰਜ਼ਲ 'ਤੇ ਵਾਪਰੀ। ਹਾਲਾਂਕਿ, ਗੋਲੀਬਾਰੀ ਦੇ ਕਾਰਨਾਂ ਬਾਰੇ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।

ਧਿਆਨ ਯੋਗ ਹੈ ਕਿ ਪਿਛਲੇ ਦੋ ਹਫਤਿਆਂ ਵਿੱਚ ਅਮਰੀਕਾ ਵਿੱਚ ਗੋਲੀਬਾਰੀ ਦੀ ਇਹ ਤੀਜੀ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ 16 ਮਾਰਚ ਨੂੰ ਅਟਲਾਂਟਾ ਵਿੱਚ ਹੋਈ ਗੋਲੀਬਾਰੀ ਵਿੱਚ 8 ਵਿਅਕਤੀ ਮਾਰੇ ਗਏ ਸਨ। 22 ਮਾਰਚ ਨੂੰ, ਕੋਲੋਰਾਡੋ ਦੇ ਬੋਲਡਰ ਵਿੱਚ ਸੁਪਰਬਾਜ਼ਾਰ ਵਿਖੇ ਹੋਈ ਗੋਲੀਬਾਰੀ ਵਿੱਚ 10 ਲੋਕ ਮਾਰੇ ਗਏ ਸਨ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ