Saturday, October 12, 2024

World

ਅਫ਼ਗਾਨ ’ਚ ਸਰਕਾਰ ਬਣਾਉਣ ਲਈ ਤਾਲਿਬਾਨ ਦੀਆਂ ਸਰਗਰਮੀਆਂ ਤੇਜ਼

PUNJAB NEWS EXPRESS | August 19, 2021 01:18 PM

ਕਾਬੁਲ:  ਤਾਲਿਬਾਨ ਦੇ ਅਫਗਾਨਿਸਤਾਨ ’ਤੇ ਕਬਜ਼ੇ ਤੋਂ ਬਾਅਦ ਸਾਰਾ ਸੰਸਾਰ ਦੇਖ ਰਿਹਾ ਹੈ ਕਿ ਇਹ ਕਦੋਂ ਸਰਕਾਰ ਬਣਾਉਣਗੇੇ ਤੇ ਰਾਸ਼ਟਰਪਤੀ ਕਿਸ ਨੂੰ ਬਣਾਇਆ ਜਾਵੇਗਾ। ਉਧਰ ਤਾਲਿਬਾਨ ਨੇ ਅਫ਼ਗਾਨਿਸਤਾਨ ’ਤੇ ਕਬਜ਼ੇ ਤੋਂ ਬਾਅਦ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼ਕਤੀ ਪ੍ਰਦਰਸ਼ਨ ਦੇ ਦਮ ’ਤੇ ਹਕੂਮਤ ਚਲਾਉਣ ਦੀ ਪਿਛਲੀ ਭੁੱਲ ਨਾ ਦੁਹਰਾਉਂਦੇ ਹੋਏ ਤਾਲਿਬਾਨ ਆਗੂਆਂ ਨੇ ਰਾਜਨੀਤਿਕ ਮੇਲ-ਮਿਲਾਪ ਦਾ ਸੰਕੇਤ ਦਿੱਤਾ ਹੈ। ਇਸੇ ਕਵਾਇਦ ’ਚ ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਆਗੂ ਅਨਸ ਹੱਕਾਨੀ ਨੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅਤੇ ਦੇਸ਼ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਹੇ ਅਬਦੁੱਲਾ ਅਬਦੁੱਲਾ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ।


ਮੰਨਿਆ ਜਾ ਰਿਹਾ ਹੈ ਕਿ ਤਾਲਿਬਾਨ ਨੇਤਾ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਭਾਵੇਂ ਹੀ ਉਨ੍ਹਾਂ ਨੇ ਬੇਹੱਦ ਥੋੜੇ ਸਮੇਂ ’ਚ ਪੂਰੇ ਦੇਸ਼ ’ਚ ਆਪਣਾ ਸਿੱਕਾ ਜਮਾ ਲਿਆ ਹੈ, ਪਰ ਦੇਸ਼ ਵਿੱਚ ਤਮਾਮ ਧਾਰਮਿਕ, ਜਾਤੀ ਸਮੂਹਾਂ ਨੂੰ ਨਾਲ ਲੈ ਕੇ ਚੱਲੇ ਬਿਨਾਂ ਉਨ੍ਹਾਂ ਦਾ ਰਾਹ ਆਸਾਨ ਨਹੀਂ ਹੋਵੇਗਾ। ਤਾਲਿਬਾਨ ਦੇ ਸਿਆਸੀ ਆਗੂ ਅਫ਼ਗਾਨਿਸਤਾਨ ਵਿੱਚ ਪਿਛਲੇ 20 ਸਾਲਾਂ ਦੌਰਾਨ ਸੱਤਾ ਵਿੱਚ ਅਹਿਮ ਅਹੁਦਿਆਂ ’ਤੇ ਰਹੇ ਆਗੂਆਂ ਨੂੰ ਮਿਲੇ ਹਨ ਅਤੇ ਆਪਣੀ ਰਾਜਨੀਤਿਕ ਪੈਂਠ ਵਧਾਉਣ ਦਾ ਯਤਨ ਕੀਤਾ। ਇਸ ਤੋਂ ਪਹਿਲਾਂ ਤਾਲਿਬਾਨ ਨੇ ਮਹਿਲਾਵਾਂ ਪ੍ਰਤੀ ਆਪਣੇ ਰੁਖ਼ ਵਿੱਚ ਨਰਮੀ ਦੇ ਵੀ ਸੰਕੇਤ ਦਿੱਤੇ ਹਨ।
ਤਾਲਿਬਾਨ ਦੇ ਵੱਡੇ ਆਗੂ ਮੁੱਲਾ ਅਬਦੁੱਲਾ ਗਨੀ ਬਰਾਦਰ ਵੀ ਕਤਰ ਦੀ ਰਾਜਧਾਨੀ ਦੋਹਾ ਤੋਂ ਕਾਬੁਲ ਪਹੁੰਚ ਚੁੱਕੇ ਹਨ, ਉਨ੍ਹਾਂ ਦਾ ਤਾਲਿਬਾਨ ਵੱਲੋਂ ਜ਼ਬਰਦਸਤ ਸਵਾਗਤ ਕੀਤਾ ਗਿਆ ਹੈ। ਤਾਲਿਬਾਨ ਆਗੂ ਅਗਲੇ ਕੁਝ ਦਿਨਾਂ ਵਿੱਚ ਅੰਤਰਿਮ ਸਰਕਾਰ ਦਾ ਐਲਾਨ ਕਰ ਸਕਦੇ ਹਨ। ਸੂਤਰਾਂ ਅਨੁਸਾਰ ਮੁੱਲਾ ਬਰਾਦਰ ਨੂੰ ਅਫ਼ਗਾਨਿਸਤਾਨ ਦਾ ਅਗਲਾ ਰਾਸ਼ਟਰਪਤੀ ਬਣਾਇਆ ਜਾ ਸਕਦਾ ਹੈ।
ਦੂਜੇ ਪਾਸੇ ਅਫ਼ਗਾਨਿਸਤਾਨ ਦੀ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਤਾਲਿਬਾਨ ਵੱਲੋਂ ਥਾਂ-ਥਾਂ ’ਤੇ ਲੱਗੇ ਅਫ਼ਗਾਨ ਝੰਡੇ ਉਤਾਰ ਕੇ ਉਨ੍ਹਾਂ ਦੀ ਬਜਾਏ ਆਪਣੀ ਜਥੇਬੰਦੀ ਦੇ ਝੰਡੇ ਲਹਿਰਾਏ ਜਾ ਰਹੇ ਹਨ। ਇਸ ਤਬਦੀਲੀ ਦਾ ਅਫ਼ਗਾਨ ਨਾਗਰਿਕਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਦੁਪਹਿਰ ਜਲਾਲਾਬਾਦ ਸ਼ਹਿਰ ਦੇ ਵਸਨੀਕਾਂ ਨੇ ਇਕ ਮੀਨਾਰ ’ਤੇ ਤਾਲਿਬਾਨ ਦਾ ਝੰਡਾ ਉਤਾਰ ਕੇ ਉਸ ਦੀ ਥਾਂ ’ਤੇ ਅਫ਼ਗਾਨ ਝੰਡਾ ਲਹਿਰਾ ਦਿੱਤਾ। ਇਸ ਤੋਂ ਬਾਅਦ ਸਥਾਨਕ ਅਫ਼ਗਾਨ ਨਾਗਰਿਕਾਂ ਨੇ ਸੜਕਾਂ ’ਤੇ ਭਾਰੀ ਜਲੂਸ ਕੱਢਦਿਆਂ ਮੰਗ ਕੀਤੀ ਕਿ ਸਰਕਾਰੀ ਤੇ ਗੈਰ-ਸਰਕਾਰੀ ਦਫ਼ਤਰਾਂ ’ਤੇ ਤਾਲਿਬਾਨ ਦੇ ਝੰਡੇ ਦੀ ਬਜਾਏ ਅਫ਼ਗਾਨ ਝੰਡਾ ਲਹਿਰਾਇਆ ਜਾਵੇ।
ਲੋਕਾਂ ਨੇ ਆਪਣੇ ਹੱਥਾਂ ’ਚ ਅਫ਼ਗਾਨ ਝੰਡੇ ਲੈ ਕੇ ਮਾਰਚ ਕੀਤਾ ਅਤੇ ਤਾਲਿਬਾਨ ਵੱਲੋਂ ਕੀਤੀ ਤਬਦੀਲੀ ਦੇ ਵਿਰੋਧ ’ਚ ਨਾਅਰੇਬਾਜ਼ੀ ਵੀ ਕੀਤੀ।
ਉਕਤ ਤੋਂ ਇਲਾਵਾ ਅਸਦਾਬਾਦ ਸ਼ਹਿਰ ’ਚ ਵੀ ਉੱਥੋਂ ਦੇ ਸਥਾਨਕ ਲੋਕਾਂ ਨੇ ਅਫ਼ਗਾਨ ਝੰਡੇ ਹੱਥਾਂ ’ਚ ਲੈ ਕੇ ਪ੍ਰਦਰਸ਼ਨ ਕੀਤਾ। ਇਸ ਨੂੰ ਲੈ ਕੇ ਤਾਲਿਬਾਨ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਤਿੰਨ ਅਫ਼ਗਾਨ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ 12 ਜ਼ਖ਼ਮੀ ਹੋ ਗਏ ।

Have something to say? Post your comment

google.com, pub-6021921192250288, DIRECT, f08c47fec0942fa0

World

ਫਲੋਰੀਡਾ 'ਚ ਤੂਫਾਨ ਮਿਲਟਨ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ