Saturday, October 12, 2024

World

ਕੌਮਾਂਤਰੀ ਵਿਦਿਆਰਥੀਆਂ ਵੱਲੋਂ ਮੌਂਟਰੀਅਲ ਵਿਖੇ ਵਿਸ਼ਾਲ ਮਾਰਚ ਅਤੇ ਰੈਲੀ, ਯੂਕਰੇਨ ਜੰਗ ਵਿਰੋਧੀ ਮੁਜ਼ਾਹਰੇ ਵਿੱਚ ਸ਼ਾਮਲ ਹੋਏ ਵਿਦਿਆਰਥੀ

ਦਲਜੀਤ ਕੌਰ ਭਵਾਨੀਗੜ੍ਹ | March 01, 2022 06:51 AM

ਮੌਂਟਰੀਅਲ: ਮੌਂਟਰੀਅਲ ਦੇ ਤਿੰਨ ਕਾਲਜਾਂ ਦੇ ਬੰਦ ਹੋਣ ਨਾਲ ਭਾਰਤ ਅਤੇ ਕੈਨੇਡਾ ਦੇ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ, ਪੜ੍ਹਾਈ ਅਤੇ ਪੈਸਾ ਦਾਅ ਉੱਤੇ ਲੱਗਿਆ ਹੋਇਆ ਹੈ। ਕੈਨੇਡਾ ਦੇ ਇਹਨਾਂ ਤਿੰਨ ਕਾਲਜਾਂ ਦੇ ਸੈਂਕੜੇ ਵਿਦਿਆਰਥੀ ਭਾਰਤ ਅਤੇ ਕੈਨੇਡਾ ਵਿੱਚ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਸੰਘਰਸ਼ ਦੇ ਰਾਹ ਪਏ ਹੋਏ ਹਨ।

ਅੱਜ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਵੱਲੋਂ ਮੌਂਟਰੀਅਲ ਸ਼ਹਿਰ ਵਿੱਚ ਵਿਸ਼ਾਲ ਪੈਦਲ ਮਾਰਚ ਅਤੇ ਰੈਲੀ ਕੀਤੀ ਗਈ। ਜਿਸ ਵਿੱਚ ਚਾਰ ਸੌ ਵਿਦਿਆਰਥੀਆਂ ਨੇ ਭਾਗ ਲਿਆ। ਬਰਫੀਲੇ ਤੂਫਾਨ ਦੇ ਬਾਵਜੂਦ ਵਿਦਿਆਰਥੀਆਂ ਨੇ ਰੋਹ ਭਰਪੂਰ ਨਾਅਰੇ ਮਾਰਦੇ ਹੋਏ ਮੌਂਟਰੀਅਲ ਡਾਊਨਟਾਊਨ, ਸੈਂਟ ਕੈਥਰੀਨ, ਪੀਲ ਰਾਨਲਵਿੱਕ ਅਤੇ ਕੌਬਟ ਸਕੂਏਅਰ ਤੱਕ ਲੰਮਾਂ ਪੈਦਲ ਮਾਰਚ ਕੀਤਾ। ਇਸ ਪੈਦਲ ਮਾਰਚ ਦੌਰਾਨ ਵਿਦਿਆਰਥੀਆਂ ਨੇ ਰਾਸਤੇ ਵਿੱਚ ਪੈਂਦੇ ਕੈਨੇਡਾ ਕਾਲਜ, ਹਰਜਿੰਗ ਕਾਲਜ ਅਤੇ ਕੰਨਕੋਡੀਆ ਯੂਨੀਵਰਸਿਟੀ ਅੱਗੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜਾਹਰ ਕੀਤਾ।

ਇਸ ਸਮੇਂ ਪੈਦਲ ਮਾਰਚ ਕਰਦਿਆਂ ਵਿਦਿਆਰਥੀਆਂ ਦੇ ਕਾਫਲੇ ਨੇ ਪੀਲ ਸਟ੍ਰੀਟ ਉੱਤੇ ਯੂਕਰੇਨ ’ਤੇ ਸਾਮਰਾਜੀ ਰੂਸ, ਅਮਰੀਕਾ, ਯੂਰੋਪੀਅਨ ਯੂਨੀਅਨ ਦੀ ਦਖਲਅੰਦਾਜੀ ਅਤੇ ਯੂਕਰੇਨ ਜੰਗ ਵਿਰੋਧੀ ਮੁਜਾਹਰੇ ਵਿੱਚ ਸ਼ਾਮਲ ਹੋਕੇ ਉਹਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਵਿਦਿਆਰਥੀ ਆਗੂਆਂ ਨੇ ਯੂਕਰੇਨ ਦੇ ਲੋਕਾਂ ਉੱਪਰ ਥੋਪੀ ਨਿਹੱਕੀ ਜੰਗ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਮੰਗ ਕੀਤੀ। ਕੌਮਾਂਤਰੀ ਵਿਦਿਆਰਥੀਆਂ ਦਾ ਵਿਸ਼ਾਲ ਪੈਦਲ ਮਾਰਚ ਕੌਬਟ ਸਕੂਏਅਰ ਗਾਰਡਨ ’ਚ ਰੈਲੀ ਦੇ ਰੂਪ ਵਿੱਚ ਸਮਾਪਤ ਹੋਇਆ।

ਇਸ ਸਮੇਂ ਰੈਲੀ ‘ਚ ਸ਼ਾਮਲ ਵਿਦਿਆਰਥੀਆਂ ਨੂੰ ਨੌਜਵਾਨ ਆਗੂ ਵਰੁਣ ਖੰਨਾ, ਪਰਮ ਢਿੱਲੋਂ, ਮਨਜੋਤ ਸਿੰਘ, ਹਰਜਿੰਦਰ ਸਿੰਘ, ਹਰਲੀਨ ਕੌਰ, ਦੀਪਾਕਸ਼ੀ, ਅਮੀਤੋਜ਼ ਸਿੰਘ ਅਤੇ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬਾਜਵਾ ਨੇ ਸੰਬੋਧਨ ਕੀਤਾ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਮੰਗ ਕੀਤੀ ਕਿ ਕੈਨੇਡਾ ਵਿੱਚ ਇਹਨਾਂ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਵਾਈ ਜਾਵੇ, ਸੀਏਕਿਊ (Quebec Acceptance Certificate) ਅਤੇ ਸਟੱਡੀ ਪਰਮਿਟ ਮਨਜ਼ੂਰ ਕਰਦਿਆਂ ਵਿਦਿਆਰਥੀਆਂ ਨੂੰ ਗਰੈਜ਼ੂਏਟ ਕਰਨ, ਕੈਨੇਡਾ ਤੋਂ ਬਾਹਰ ਭਾਰਤ-ਪੰਜਾਬ ਬੈਠੇ ਵਿਦਿਆਰਥੀਆਂ ਦੀ ਲੱਗਭੱਗ 64 ਲੱਖ ਡਾਲਰ ਫੀਸ ਵਾਪਸ ਕੀਤੀ ਜਾਵੇ, ਸਟੱਡੀ ਵੀਜ਼ਾ ਹਾਸਲ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਟਰੈਵਲ ਕਰਨ ਦਿੱਤਾ ਜਾਵੇ, ਜਿਹਨਾਂ ਵਿਦਿਆਰਥੀਆਂ ਨੇ ਇੱਕ ਸਾਲ ਤੋਂ ਉਪਰ ਸਮੇਂ ਤੋਂ ਫੀਸਾਂ ਭਰੀਆਂ ਹੋਈਆਂ ਹਨ ਪਰ ਨਾ ਤਾਂ ਉਹਨਾਂ ਨੂੰ ਵੀਜ਼ਾ ਮਿਲ ਰਿਹਾ ਹੈ ਅਤੇ ਨਾ ਹੀ ਕਲਾਸਾਂ ਲੱਗ ਰਹੀਆਂ ਹਨ; ਉਹਨਾਂ ਨੂੰ ਵੀਜ਼ਾ ਤੇ ਕਲਾਸਾਂ ਸਬੰਧੀ ਕੋਈ ਸਕਾਰਾਤਮਕ ਫੈਸਲਾਂ ਦਿੱਤਾ ਜਾਵੇ ਅਤੇ ਧੋਖਾਧੜੀ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਮੇਂ ਹੱਥਾਂ ਵਿੱਚ ਆਪਣੀਆਂ ਮੰਗਾਂ ਦੇ ਸਲੋਗਨ ਫੜਕੇ ਨਾਅਰੇ ਮਾਰਦੇ ਹੋਏ ਵਿਦਿਆਰਥੀਆਂ ਨੇ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਆਗੂਆਂ ਨੇ ਦੱਸਿਆ ਕਿ ਰੈਲੀ ਸਮਾਪਤ ਹੋਣ ਤੋਂ ਬਾਅਦ ਉਹਨਾਂ ਦੇ ਵਕੀਲ ਰਾਹੀਂ ਆਰਪੀਆਈ ਗਰੁੱਪ (ਬੰਦ ਹੋਏ ਤਿੰਨ ਕਾਲਜਾਂ ਦਾ ਪ੍ਰਬੰਧਕੀ ਗਰੁੱਪ) ਵੱਲੋਂ ਕੈਨੇਡਾ ’ਚ ਦਾਖਲ ਵਿਦਿਆਰਅਥੀਆਂ ਨੂੰ ਪੜ੍ਹਾਈ ਪੂਰੀ ਕਰਵਾਉਣ ਅਤੇ ਸੀਏਕਿਊ ਅਪਲਾਈ ਕਰਨ ਦਾ ਸੁਨੇਹਾ ਈਮੇਲ ਰਾਹੀਂ ਪ੍ਰਾਪਤ ਹੋਇਆ। ਜਿਸਤੇ ਆਗੂਆਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੇ ਹੱਕ ਵਿੱਚ ਆਇਆ ਇਹ ਸੁਨੇਹਾ ਉਹਨਾਂ ਦੇ ਸੰਘਰਸ਼ ਦੀ ਅੰਸ਼ਿਕ ਜਿੱਤ ਹੈ ਅਤੇ ਉਹ ਭਾਰਤ ਵਿੱਚ ਰਹਿੰਦੇ ਵਿਦਿਆਰਥੀਆਂ ਦੀ ਫੀਸ ਵਾਪਸੀ (64 ਲੱਖ ਕੈਨੇਡੀਅਨ ਡਾਲਰ) ਤੱਕ ਭਾਰਤੀ ਵਿਦਿਆਰਥੀਆਂ ਦੀ ਕਮੇਟੀ ਨਾਲ ਤਾਲਮੇਲ ਰੱਖਦਿਆਂ ਸੰਘਰਸ਼ ਜਾਰੀ ਰੱਖਣਗੇ।

Have something to say? Post your comment

google.com, pub-6021921192250288, DIRECT, f08c47fec0942fa0

World

ਫਲੋਰੀਡਾ 'ਚ ਤੂਫਾਨ ਮਿਲਟਨ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ