Monday, August 17, 2026

World

ਸ਼੍ਰੋਮਣੀ ਕਮੇਟੀ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | June 11, 2026 04:37 PM

- ਸਥਾਪਿਤ ਕੀਤਾ ਜਾ ਰਿਹਾ ਗੁਰਮਤਿ ਕੇਂਦਰ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਪ੍ਰੰਪਰਾਵਾਂ ਨਾਲ ਜੋੜਨ ’ਚ ਸਹਾਈ ਹੋਵੇਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਅਤੇ ਇਥੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਇਹ 14 ਏਕੜ ਦੇ ਕਰੀਬ ਜ਼ਮੀਨ ਸਵਰਗੀ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਮੌਜੂਦ ਸਨ।

ਇਸ ਸਬੰਧੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ 14.5 ਏਕੜ ਜ਼ਮੀਨ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਕੈਨੇਡਾ ਤੋਂ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਪੁੱਜਦੀ ਹੈ, ਜੋ ਇਥੇ ਪ੍ਰੈੱਸ ਸਥਾਪਤ ਹੋਣ ਨਾਲ ਸਹਿਜੇ ਪੂਰਿਆਂ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਮਕਸਦ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਕੇਂਦਰ ਜਿਥੇ ਪ੍ਰਵਾਸੀ ਸਿੱਖ ਭਾਈਚਾਰੇ ਅਤੇ ਸਿੱਖ ਸੰਸਥਾ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ, ਉਥੇ ਇਹ ਕੇਂਦਰ ਪ੍ਰਵਾਸੀ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਸਿੱਖੀ ਪ੍ਰੰਪਰਾਵਾਂ ਨਾਲ ਜੋੜਨ ਵਿਚ ਵੀ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ ਅਮਰੀਕਾ ਨਿਵਾਸੀ ਕਰਮਦੀਪ ਸਿੰਘ ਬੈਂਸ, ਹਰਗੁਰਜੀਤ ਸਿੰਘ ਬੱਲ, ਦਲਬੀਰ ਸਿੰਘ ਗਿੱਲ, ਪਰਮਜੀਤ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਗੁਰਨਾਮ ਸਿੰਘ ਪੰਮਾ, ਕੁਲਵੰਤ ਸਿੰਘ ਖੈਹਰਾ, ਬਲਜੀਤ ਸਿੰਘ ਮਾਨ, ਜੀਵਨ ਸਿੰਘ, ਗੁਰਸੇਵਕ ਸਿੰਘ ਭੰਗੂ, ਸੁਖਵੰਤ ਸਿੰਘ ਖੈਹਰਾ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਜੰਡਾ, ਮੁਖਤਿਆਰ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਗਿੱਲ, ਇੰਦਰਜੀਤ ਸਿੰਘ ਹੈਪੀ, ਦਲਬੀਰ ਸਿੰਘ ਸੰਘੇੜਾ, ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

World

ਜੇ ਹੁਣ H-1B ਵੀਜ਼ਾ ਵਾਲਿਆਂ ਦੀ ਗਈ ਨੌਕਰੀ ਤਾਂ ਛੱਡਣਾ ਪਵੇਗਾ ਅਮਰੀਕਾ !

ਜੰਗ ਤੋਂ ਬਾਅਦ ਈਰਾਨ ਦੇ ਸੁਪਰੀਮ ਲੀਡਰ ਮੁਜਤਬਾ ਖਮੇਨੀ ਦਾ ਪਹਿਲਾ ਵੀਡੀਓ ਆਇਆ

ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਰੱਖਿਆ ਸਮਝੌਤੇ 'ਤੇ ਕੀਤੇ ਦਸਤਖਤ: ਕਿਸੇ ਇੱਕ ਦੇਸ਼ 'ਤੇ ਹਮਲਾ ਤਿੰਨਾਂ 'ਤੇ ਮੰਨਿਆ ਜਾਵੇਗਾ

ਅਮਰੀਕਾ ਵਿੱਚ 'ਬਰਥ-ਟੂਰਿਜਮ' 'ਤੇ ਪਾਬੰਦੀ: ਹੁਣ ਵਿਦੇਸ਼ੀਆਂ ਦੇ ਪੈਦਾ ਹੋਏ ਬੱਚਿਆਂ ਨੂੰ ਨਹੀਂ ਮਿਲੇਗੀ ਨਾਗਰਿਕਤਾ

ਯਮਨ ਅਤੇ ਸਾਊਦੀ ਅਰਬ ‘ਤੇ ਹੂਤੀ ਬਾਗੀਆਂ ਦਾ ਹਮਲਾ: ਯਮਨ ਦੇ 58 ਸੈਨਿਕਾਂ ਦੀ ਮੌਤ

ਥਾਈਲੈਂਡ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਦਾਦਾ-ਦਾਦੀ ਤੋਂ ਬਾਅਦ ਸਕੂਲ ਜਾ ਕੇ ਛੇ ਜਣੇ ਹੋ ਕੀਤੇ ਹਲਾਕ

ਅਮਰੀਕੀ ਰਾਸ਼ਟਰਪਤੀ ਟਰੰਪ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ

SpaceX ਦਾ 4 ਹਜ਼ਾਰ ਕਿਲੋ ਵਜ਼ਨੀ ਰਾਕੇਟ ਚੰਦਰਮਾ ਨਾਲ ਟਕਰਾਇਆ

NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀ

ਸਮੁੰਦਰ 'ਚ ਜਾ ਰਹੇ ਜਹਾਜ਼ ਨੂੰ ਲੱਗੀ ਅੱਗ, 5 ਮੌਤਾਂ, ਜਾਨ ਬਚਾਉਣ ਲਈ ਲੋਕਾਂ ਨੇ ਸਮੁੰਦਰ 'ਚ ਮਾਰੀ ਛਾਲ